ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਨਿਸ਼ਚੇ ਹੀ ਅਜਿਹੇ ਮੌਕੇ ਤੇ ਆਪਣੇ ਆਪ ਨੂੰ ਇਕਸੁਰਤਾ, ਅਮਨ, ਸ਼ਾਂਤੀ ਅਤੇ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਮੁੜ ਸਮਰਪਿਤ ਕਰਨ ਦੀ ਲੋੜ ਹੈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਭਾਰਤ ਵਿੱਚ ਮਹਿਲਾਵਾਂ ਦੀ ਅਵਸਥਾ ਨੇ ਪਿਛਲੀ ਕੁਝ ਸਦੀਆਂ ਵਿੱਚ ਕਈ ਵੱਡੇ ਬਦਲਾਵਾਂ ਦਾ ਸੰਨਾ ਕਿੱਤਾ ਹੈ। ਪੁਰਾਤਨ ਕਾਲ ਵਿੱਚ ਆਦਮਿਆਂ ਦੇ ਨਾਲ ਬਰਾਬਰੀ ਦੀ ਸਥਿਤੀ ਤੋਂ ਲੇਕੇ ਮੱਧਕਾਲੀ ਦੀ ਮਿਆਦ ਦੇ ਘੱਟ ਪੱਧਰ ਦੀ ਜ਼ਿੰਦਗੀ ਤੇ ਨਾਲ ਹੀ ਸੁਧਾਰਕਾਂ ਦੁਆਰਾ ਅਧਿਕਾਰਾਂ ਨੂੰ ਵਾਧਾ ਦੇਣ ਤੱਕ, ਭਾਰਤ ਵਿੱਚ ਮਹਿਲਾਵਾਂ ਦਾ ਇਤਿਹਾਸ ਕਾਫ਼ੀ ਵੇਗਵਾਨ ਰਿਹਾ ਹੈ। ਆਧੁਨਿਕ ਭਾਰਤ ਵਿੱਚ ਮਹਿਲਾਵਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਦੇ ਸਪੀਕਰ, ਵਿਰੋਧੀ ਧਿਰ ਦੀ ਆਗੂ ਆਦਿ ਵਰਗੇ ਉੱਤਮ ਪਦਾਂ ਉੱਤੇ ਆਸੀਨ ਹੋਈ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਰੂਸੀ ਰੂਪਵਾਦ (Russian formalism) 1910 ਵਿਆਂ ਤੋਂ 1930ਵਿਆਂ ਤੱਕ ਰੂਸ ਅੰਦਰ ਸਾਹਿਤ ਆਲੋਚਨਾ ਦੀ ਇੱਕ ਪ੍ਰਭਾਵਸ਼ਾਲੀ ਸੰਪਰਦਾ ਸੀ। ਇਸ ਵਿੱਚ ਵਿਕਟਰ ਸ਼ਕਲੋਵਸਕੀ, ਰੋਮਨ ਜੈਕੋਬਸਨ, ਬੋਰਿਸ ਤੋਮਾਸ਼ੇਵਸਕੀ, ਯੂਰੀ ਤਿਨੀਆਨੋਵ, ਵਲਾਦੀਮੀਰ ਪ੍ਰੋੱਪ, ਬੋਰਿਸ ਇਕੇਨਬਾਮ,ਅਤੇ ਗਰਿਗੋਰੀ ਗੁਕੋਵਸਕੀ ਕਈ ਬੇਹੱਦ ਪ੍ਰਭਾਵਸ਼ਾਲੀ ਰੂਸੀ ਅਤੇ ਸੋਵੀਅਤ ਵਿਦਵਾਨਾਂ ਦੀਆਂ ਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਨੇ 1914 ਅਤੇ 1930ਵਿਆਂ ਦੇ ਵਿਚਕਾਰ ਕਾਵਿ-ਭਾਸ਼ਾ ਅਤੇ ਸਾਹਿਤ ਦੀ ਖਾਸੀਅਤ ਅਤੇ ਖੁਦਮੁਖਤਾਰੀ ਸਥਾਪਤ ਕਰਨ ਰਾਹੀਂ ਸਾਹਿਤਕ ਆਲੋਚਨਾ ਦੇ ਖੇਤਰ ਵਿੱਚ ਇਨਕਲਾਬ ਲੈ ਆਂਦਾ। ਰੂਸੀ ਰੂਪਵਾਦ ਨੇ ਮਿਖੇਲ ਬਾਖਤਿਨ ਅਤੇ ਯੂਰੀ ਲੋਟਮਾਨ ਵਰਗੇ ਚਿੰਤਕਾਂ ਉੱਤੇ, ਅਤੇ ਸਮੁੱਚੇ ਤੌਰ ਤੇ ਸੰਰਚਨਾਵਾਦ ਉੱਤੇ ਤਕੜਾ ਪ੍ਰਭਾਵ ਪਾਇਆ। ਇਸ ਅੰਦੋਲਨ ਦੇ ਮੈਂਬਰਾਂ ਨੇ ਸੰਰਚਨਾਵਾਦੀ ਅਤੇ ਉੱਤਰ-ਸੰਰਚਨਾਵਾਦ ਦੌਰਾਂ ਵਿੱਚ ਵਿਕਸਿਤ ਹੋਈ ਆਧੁਨਿਕ ਸਾਹਿਤਕ ਆਲੋਚਨਾ ਉੱਤੇ ਪ੍ਰਸੰਗਿਕ ਪ੍ਰਭਾਵ ਪਾਇਆ। ਸਟਾਲਿਨ ਦੇ ਤਹਿਤ ਇਸ ਨੂੰ ਸ੍ਰੇਸ਼ਠ ਵਰਗ ਕਲਾ ਲਈ ਇਕ ਅਪਮਾਨਜਨਕ ਸ਼ਬਦ ਬਣ ਗਿਆ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਆਸਟਰੇਲੀਆ (ਅੰਗਰੇਜ਼ੀ: Australia ਔਸ੍ਰੇਲਿਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਰੂਪਵਾਦ, ਸਾਹਿਤ ਆਲੋਚਨਾ ਅਤੇ ਸਾਹਿਤ ਸਿਧਾਂਤ ਦੀ ਇੱਕ ਸੰਪਰਦਾ ਹੈ ਜਿਸਦਾ ਸੰਬੰਧ ਕਿਸੇ ਪਾਠ ਵਿਸ਼ੇਸ਼ ਦੇ ਸੰਰਚਨਾ ਪੱਖਾਂ ਨਾਲ ਹੁੰਦਾ ਹੈ। ਇਹ ਬਾਹਰੀ ਪ੍ਰਭਾਵਾਂ ਨੂੰ ਅਣਗੌਲੇ ਕਰਕੇ ਕਿਸੇ ਪਾਠ ਦਾ ਅਧਿਅਨ ਹੁੰਦਾ ਹੈ। ਰੂਪਵਾਦ ਵਿਸ਼ਲੇਸ਼ਣ ਦੇ ਮੰਤਵ ਲਈ ਸਭਿਆਚਾਰ ਜਾਂ ਸਮਾਜਕ ਸੰਦਰਭ, ਲੇਖਕ, ਅਤੇ ਅੰਤਰ-ਵਸਤੂ ਦੀਆਂ ਧਾਰਨਾਵਾਂ ਨੂੰ ਨਜ਼ਰਅੰਦਾਜ਼ ਕਰਦਾ ਹੈ, ਅਤੇ ਮੋਡਜ, ਵਿਧਾਵਾਂ, ਪ੍ਰਵਚਨ, ਅਤੇ ਰੂਪਾਂ ਤੇ ਫ਼ੋਕਸ ਕਰਦਾ ਹੈ।
ਅੰਤਰਰਾਸ਼ਟਰੀ ਬਾਲੜੀ ਦਿਵਸ ਅੰਤਰਰਾਸ਼ਟਰੀ ਸੰਸਥਾ ਯੂਨੀਸੈਫ ਦੁਆਰਾ ਹਰ ਸਾਲ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ ਇਹ ਸਾਲ 2012 ਵਿੱਚ ਮਨਾਇਆ ਗਿਆ। ਬਾਲੜੀਆਂ ਨੂੰ ਦੁਨੀਆ ਭਰ ਵਿੱਚ ਮੁੱਦਤ ਤੋਂ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਬਾਲ ਵਿਆਹ ਇਸ ਸ਼ੋਸ਼ਣ ਦਾ ਸਭ ਤੋਂ ਘਟੀਆ ਰੂਪ ਹੈ। ਇਸ ਨਾਲ ਬਾਲੜੀਆਂ ਜਿੱਥੇ ਪੜ੍ਹਾਈ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ, ਉੱਥੇ ਹੀ ਛੋਟੀ ਉਮਰ ਵਿੱਚ ਕਮਜ਼ੋਰ ਬੱਚੇ ਪੈਦਾ ਕਰ ਕੇ ਪੂਰੇ ਸਮਾਜ ਵਿੱਚ ਸਿਹਤ ਦੀ ਸਮੱਸਿਆ ਦਾ ਕਾਰਨ ਬਣਦੀਆਂ ਹਨ।
ਭੌਤਿਕ ਵਿਗਿਆਨ ਅਤੇ ਗਣਿਤ ਅੰਦਰ ਲੌਰੰਟਜ਼ ਗਰੁੱਪ ਸਾਰੇ (ਗੈਰ-ਗਰੈਵੀਟੇਸ਼ਨਲ) ਭੌਤਿਕੀ ਵਰਤਾਰਿਆਂ ਵਾਸਤੇ ਮਿੰਕੋਵਸਕੀ ਸਪੇਸਟਾਈਮ ਦੀਆਂ ਸਾਰੀਆਂ ਲੌਰੰਟਜ਼ ਟਰਾਂਸਫੋਰਮੇਸ਼ਨਾਂ ਦੀ , ਕਲਾਸੀਕਲ ਅਤੇ ਕੁਆਂਟਮ ਸੈਟਿੰਗ ਦਾ ਗਰੁੱਪ ਹੈ। ਇਸਦਾ ਨਾਮ ਡੱਚ ਭੌਤਿਕ ਵਿਗਿਆਨੀ ਹੈਂਡ੍ਰਿਕ ਲੌਰੰਟਜ਼ ਦੇ ਨਾਮ ਤੋਂ ਰੱਖਿਆ ਗਿਆ ਸੀ। ਉਦਾਹਰਨ ਦੇ ਤੌਰ ਤੇ, ਹੇਠਾਂ ਲਿਖੇ ਨਿਯਮ, ਇਕੁਏਸ਼ਨਾਂ, ਅਤੇ ਥਿਊਰੀਆਂ ਲੌਰੰਟਜ਼ ਸਮਿੱਟਰੀ ਦੀ ਪਾਲਣਾ ਕਰਦੀਆਂ ਹਨ:
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗਿਆਨ ਕਿਸੇ ਚੀਜ਼ ਜਾਂ ਕਿਸੇ ਸ਼ਖ਼ਸ ਬਾਬਤ ਵਾਕਫ਼ੀਅਤ, ਸਚੇਤਤਾ ਜਾਂ ਸਮਝ ਹੁੰਦੀ ਹੈ, ਜਿਵੇਂ ਕਿ ਉਹਦੇ ਬਾਰੇ ਤੱਥ, ਜਾਣਕਾਰੀ, ਵੇਰਵਾ ਜਾਂ ਮੁਹਾਰਤ ਆਦਿ। ਇਹ ਸਭ ਕੁਝ ਤਜਰਬੇ ਜਾਂ ਸਿੱਖਿਆ ਤੋਂ ਪ੍ਰਾਪਤ ਹੋਏ ਇਲਮ, ਖੋਜ ਜਾਂ ਸੋਝੀ ਰਾਹੀਂ ਹਾਸਲ ਕੀਤਾ ਜਾਂਦਾ ਹੈ। ਗਿਆਨ ਕਿਸੇ ਵਿਸ਼ੇ ਦੀ ਇਲਮੀ (ਸਿਧਾਂਤਕ) ਜਾਂ ਅਮਲੀ (ਵਿਹਾਰਕ) ਸਮਝ ਨੂੰ ਆਖਿਆ ਜਾ ਸਕਦਾ ਹੈ। ਇਹ ਸਪੱਸ਼ਟ ਜਾਂ ਸੰਕੇਤਕ, ਪ੍ਰਤੱਖ ਜਾਂ ਪਰੋਖ, ਰਸਮੀ ਜਾਂ ਬੇਕਾਇਦਾ ਕਿਸੇ ਵੀ ਤਰ੍ਹਾਂ ਦਾ ਹੋ ਸਕਦਾ ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਫਰਮਾ:ਭਾਰਤੀ ਇਤਿਹਾਸ ਸੰਦੂਕ ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਸਟੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤਿਅ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਬਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤਾ ਗਿਆ, ਜਿਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਸੀ ਅਤੇ ਧਰਮ "ਵੈਦਿਕ ਧਰਮ" ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮੱਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸੱਭ ਤੋਂ ਵੱਡਾ ਪ੍ਰੋਗਰਾਮ ਹੈ। ਭਾਰਤੀ ਸੰਵਿਧਾਨ ਦੇ 24 ਅਨੁਸ਼ੇਦ ਦੇ ਪੈਰਾ 2c ਜੋ ਕਿ ਬੱਚਿਆਂ ਨੂੰ ਜਿਉਣ ਦਾ ਅਧਿਕਾਰ ਦਿਦਾ ਹੈ ਉਸ ਦੇ ਤਹਿਤ ਭਾਰਤ ਸਰਕਾਰ ਦੀ ਮਿਡ ਡੇ ਮੀਲ ਸਕੀਮ 2004 ਵਿੱਚ ਲਾਗੂ ਕੀਤੀ ਗਈ। ਮਿਡ-ਡੇਅ-ਮੀਲ ਸਕੀਮ ਤਹਿਤ ਪੰਜਾਬ ਵਿੱਚ 19 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਹਨਾਂ ਵਿੱਚ 13723 ਪ੍ਰਾਇਮਰੀ ਸਕੂਲ ਅਤੇ 66,56 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਮਿਡ-ਡੇਅ-ਮੀਲ ਸਕੀਮ ਤਹਿਤ ਸਰਕਾਰ ਵੱਲੋਂ ਜੋ ਰਕਮ ਦਿਤੀਜਾਂਦੀ ਹੈ, ਜੋ ਖਾਣਾ ਬਨਾਉਣ, ਰਾਸ਼ਨ ਦੀ ਖਰੀਦ, ਰਾਸ਼ਨ ਦੀ ਢੋਆ-ਢੁਆਈ ਅਤੇ ਬਣਵਾਈ ਦਾ ਮਾਣ ਭੱਤਾ ’ਤੇ ਖਰਚ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਬਰਤਨ ਵੀ ਮੁਹੱਈਆ ਕਰਵਾਏ ਗਏ ਹਨ।
ਅਰਜਨਟੀਨਾ, ਅਧਿਕਾਰਕ ਤੌਰ ਤੇ ਅਰਜਨਟੀਨ ਗਣਰਾਜ, (ਸਪੇਨੀ: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ। ਇਹ ਦੇਸ਼ 23 ਸੂਬਿਆਂ ਅਤੇ ਬੁਏਨਜ਼ ਆਇਰਸ ਦੇ ਖ਼ੁਦਮੁਖ਼ਤਿਆਰ ਸ਼ਹਿਰ, ਜੋ ਕਿ ਇਸ ਦੀ ਰਾਜਧਾਨੀ ਹੈ ਅਤੇ ਸਭ ਤੋਂ ਵੱਡਾ ਸ਼ਹਿਰ ਹੈ, ਦਾ ਸੰਘ ਹੈ। ਇਹ ਖੇਤਰਫਲ ਵਜੋਂ ਦੁਨੀਆਂ ਦਾ ਅੱਠਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਸਪੇਨੀ ਬੋਲਣ ਵਾਲੇ ਦੇਸ਼ਾਂ 'ਚੋਂ ਸਭ ਤੋਂ ਵੱਡਾ ਦੇਸ਼ ਹੈ। ਇਹ ਸੰਯੁਕਤ ਰਾਸ਼ਟਰ, ਮੇਰਕੋਸੂਰ, ਦੱਖਣੀ ਅਮਰੀਕੀ ਰਾਸ਼ਟਰ ਸੰਘ, ਇਬੇਰੋ-ਅਮਰੀਕੀ ਰਾਸ਼ਟਰ ਸੰਗਠਨ, ਵਿਸ਼ਵ ਬੈਂਕ ਸਮੂਹ, ਅਤੇ ਵਿਸ਼ਵ ਵਪਾਰ ਸੰਗਠਨ ਦਾ ਸੰਸਥਾਪਕ ਮੈਂਬਰ ਹੈ ਅਤੇ G-15 ਅਤੇ G-20 ਦੇ ਪ੍ਰਧਾਨ ਅਰਥ-ਪ੍ਰਬੰਧਾਂ 'ਚੋਂ ਇੱਕ ਹੈ। ਇੱਕ ਮੰਨੀ-ਪ੍ਰਮੰਨੀ ਖੇਤਰੀ ਸ਼ਕਤੀ ਅਤੇ ਮੱਧਵਰਤੀ ਸ਼ਕਤੀ ਹੋਣ ਦੇ ਨਾਲ-ਨਾਲ ਇਹ ਦੇਸ਼ ਲਾਤੀਨੀ ਅਮਰੀਕਾ ਦੀ ਤੀਜੀ ਸਭ ਤੋਂ ਵੱਡੀ ਅਰਥਚਾਰਾ ਹੈ ਜਿਸਦਾ ਮਨੁੱਖੀ ਵਿਕਾਸ ਸੂਚਕ ਉੱਤੇ ਪਦ "ਬਹੁਤ ਉੱਚਾ" ਹੈ। ਲਾਤੀਨੀ ਅਮਰੀਕਾ ਵਿੱਚ ਇਸ ਦਾ ਬਰਾਏ ਨਾਮ ਪ੍ਰਤੀ ਵਿਅਕਤੀ ਸਮੁੱਚੀ ਘਰੇਲੂ ਉਪਜ ਪੱਖੋਂ ਸਥਾਨ ਪੰਜਵਾਂ ਅਤੇ ਖਰੀਦ ਸ਼ਕਤੀ ਸਮਾਨਤਾ ਪੱਖੋਂ ਪਹਿਲਾ ਹੈ। ਵਿਸ਼ਲੇਸ਼ਕਾਂ ਦੀ ਦਲੀਲ ਅਨੁਸਾਰ ਦੇਸ਼ ਕੋਲ "ਆਪਣੇ ਮੰਡੀ ਆਕਾਰ, ਵਿਦੇਸ਼ੀ ਪ੍ਰਤੱਖ ਨਿਵੇਸ਼ ਦੀ ਮਿਆਰ ਅਤੇ ਕੁੱਲ ਨਿਰਮਿਤ ਵਸਤਾਂ ਵਿੱਚੋਂ ਉੱਚ-ਤਕਨੀਕੀ ਨਿਰਯਾਤ ਦੀ ਪ੍ਰਤੀਸ਼ਤ ਕਾਰਨ ਭਵਿੱਖਤ ਤਰੱਕੀ ਦੀ ਨੀਂਹ ਹੈ" ਅਤੇ ਨਿਵੇਸ਼ਕਾਂ ਵੱਲੋਂ ਇਸਨੂੰ ਮੱਧਵਰਤੀ ਉਭਰਦੀ ਅਰਥਚਾਰਾ ਦਾ ਦਰਜਾ ਦਿੱਤਾ ਗਿਆ ਹੈ।
ਮਲਾਨਾ ਹਿਮਾਚਲ ਪ੍ਰਦੇਸ਼ 'ਚ ਸਥਿੱਤ ਇੱਕ ਭਾਰਤੀ ਪਿੰਡ ਹੈ। ਕੁੱਲੂ ਘਾਟੀ ਦੇ ਉੱਤਰੀ-ਪੂਰਬ ਦਿਸ਼ਾ 'ਚ ਮਲਾਨਾ ਨਾਲੇ ਦਾ ਇਹ ਪਿੰਡ ਬਾਕੀ ਦੁਨਿਆ ਤੋਂ ਨਿੱਖੜਿਆ ਹੋਇਆ ਹੈ। ਚੰਦ੍ਰਾਖਾਨੀ ਅਤੇ ਦੇਓਟਿੱਬਾ ਜਿਹੀਆਂ ਗੌਰਵਸ਼ਾਲੀ ਚੋਟੀਆਂ ਇਸ ਪਿੰਡ ਉੱਤੇ ਆਪਣਾ ਪਰਛਾਵਾਂ ਪਾਉਂਦੀਆਂ ਹਨ। ਇਹ ਸਮੁੰਦਰ ਤਲ ਤੋ 3029 ਮੀਟਰ ਦੀ ਉਚਾਈ ਤੇ ਸਥਿੱਤ ਹੈ। ਆਧੁਨਿਕ ਸਭਿਅਤਾ ਦੇ ਪ੍ਰਭਾਅ ਤੋਂ ਦੂਰ, ਮਲਾਨਾ ਦੀ ਆਪਣੀ ਜੀਵਨ ਸ਼ੈਲੀ ਅਤੇ ਆਪਣੀ ਵੱਖ ਸਮਾਜਿਕ ਬਣਤਰ ਹੈ। ਇੱਥੇ ਦੀ ਪਰੰਪਰਾਗਤ ਬੋਲੀ ਕਾਂਸ਼ੀ ਹੈ। ਅੱਜ ਮਲਾਨਾ ਦੀ ਅਬਾਦੀ ਪਿੱਛਲੇ 40 ਸਾਲਾਂ ਦੀ ਅਬਾਦੀ ਨਾਲੋਂ ਤਿਗੁਣੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭੌਤਿਕ ਵਿਗਿਆਨ ਅੰਦਰ, ਰਿਲੇਟਿਵਿਸਟਿਕ ਕੁਆਂਟਮ ਮਕੈਨਿਕਸ (RQM) ਕੁਆਂਟਮ ਮਕੈਨਿਕਸ ਦੀ ਕੋਈ ਵੀ ਪੋਆਇਨਕੇਅਰ ਕੋਵੇਰਿਅੰਟ ਫਾਰਮੂਲਾ ਵਿਓਂਤਬੰਦੀ ਹੁੰਦੀ ਹੈ। ਇਹ ਥਿਊਰੀ ਪ੍ਰਕਾਸ਼ ਦੀ ਸਪੀਡ c ਦੇ ਤੁਲਨਾਤਮਿਕ ਸਾਰੀਆਂ ਵਿਲੌਸਿਟੀਆਂ ਉੱਤੇ ਸੰਚਾਰਿਤ ਪੁੰਜ-ਯੁਕਤ ਕਣਾਂ ਪ੍ਰਤਿ ਲਾਗੂ ਹੁੰਦੀ ਹੈ, ਅਤੇ ਪੁੰਜ-ਰਹਿਤ ਕਣਾਂ ਨੂੰ ਅਨੁਕੂਲ ਕਰਦੀ ਹੈ। ਇਸ ਥਿਊਰੀ ਦੇ ਉਪਯੋਗ ਉੱਚ-ਊਰਜਾ ਭੌਤਿਕ ਵਿਗਿਆਨ,, ਕਣ ਭੌਤਿਕ ਵਿਗਿਆਨ, ਅਤੇ ਐਕਸਲ੍ਰੇਟਰ ਭੌਤਿਕ ਵਿਗਿਆਨ ਦੇ ਨਾਲ ਨਾਲ ਐਟੋਮਿਕ ਭੌਤਿਕ ਵਿਗਿਆਨ, ਰਸਾਇਣ ਵਿਗਿਆਨ , ਅਤੇ ਕੰਡੈੱਨਸਡ ਮੈਟਰ ਭੌਤਿਕ ਵਿਗਿਆਨ ਵਿੱਚ ਵੀ ਹਨ। ਗੈਰ-ਸਾਪੇਖਿਕ ਕੁਆਂਟਮ ਮਕੈਨਿਕਸ ਗੈਲੀਲੀਅਨ ਸਾਪੇਖਿਕਤਾ ਦੇ ਸੰਦ੍ਰਭ ਵਿੱਚ ਲਾਗੂ ਹੋਣ ਵਾਲੀ ਕੁਆਂਟਮ ਮਕੈਨਿਕਸ ਦੀ ਗਣਿਤਿਕ ਫਾਰਮੂਲਾ ਵਿਓਂਤਬੰਦੀ ਵੱਲ ਇਸ਼ਾਰਾ ਕਰਦਾ ਹੈ, ਜੋ ਜਿਆਦਾ ਖਾਸ ਤੌਰ ਤੇ ਓਪਰੇਟਰਾਂ ਦੁਆਰਾ ਗਤੀਸ਼ੀਲ ਅਸਥਿਰਾਂ ਨੂੰ ਬਦਲ ਕੇ ਕਲਾਸੀਕਲ ਮਕੈਨਿਕਸ ਦੀਆਂ ਸਮੀਕਰਨਾਂ ਦਾ ਨਿਰਾਧਾਰੀਕਰਨ ਕਰਦਾ ਹੈ। ਰਿਲੇਟੀਵਿਸਟਿਕ ਕੁਆਂਟਮ ਮਕੈਨਿਕਸ ਉਹ ਕੁਆਂਟਮ ਮਕੈਨਿਕਸ ਹੈ ਜੋ ਸਪੈਸ਼ਲ ਰਿਲੇਟੀਵਿਟੀ ਸਮੇਤ ਲਾਗੂ ਹੁੰਦਾ ਹੈ, ਪਰ ਜਨਰਲ ਰਿਲੇਟੀਵਿਟੀ ਸਮੇਤ ਲਾਗੂ ਨਹੀਂ ਹੁੰਦਾ । ਬੇਸ਼ੱਕ ਪਹਿਲੀਆਂ ਫਾਰਮੂਲਾ ਵਿਓਂਤਬੰਦੀਆਂ, ਜਿਵੇਂ ਸ਼੍ਰੋਡਿੰਜਰ ਤਸਵੀਰ ਅਤੇ ਹੇਜ਼ਨਬਰਗ ਤਸਵੀਰ ਮੂਲ ਰੂਪ ਵਿੱਚ ਇੱਕ ਗੈਰਸਾਪੇਖਿਕ ਪਿਛੋਕੜ ਵਿੱਚ ਫਾਰਮੂਲਾ ਵਿਓਂਤਬੱਧ ਕੀਤੀਆਂ ਗਈਆਂ ਸਨ, ਤਾਂ ਵੀ ਕੁਆਂਟਮ ਮਕੈਨਿਕਸ ਦੀਆਂ ਇਹ ਤਸਵੀਰਾਂ ਵੀ ਸਪੈਸ਼ਲ ਰਿਲੇਟੀਵਿਟੀ ਸਮੇਤ ਲਾਗੂ ਹੁੰਦੀਆਂ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ.
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਗਣਿਤ ਦੀ ਇੱਕ ਸ਼ਾਖਾ ਟੌਪੌਲੌਜੀ ਅੰਦਰ, ਇੱਕ ਰਿਟ੍ਰੈਕਸ਼ਨ ਕਿਸੇ ਟੌਪੌਲੌਜੀਕਲ ਸਪੇਸ ਤੋਂ ਕਿਸੇ ਉੱਪ-ਸਪੇਸ ਵਿੱਚ ਇੱਕ ਨਿਰੰਤਰ ਮੈਪਿੰਗ ਹੁੰਦੀ ਹੈ ਜੋ ਓਸ ਉੱਪ-ਸਪੇਸ ਦੇ ਸਾਰੇ ਬਿੰਦੂਆਂ ਦੀ ਪੁਜੀਸ਼ਨ ਨੂੰ ਸੁਰੱਖਿਅਤ ਕਰਦੀ ਹੈ। ਇੱਕ ਡੀਫੋਰਮੇਸ਼ਨ ਰਿਟ੍ਰੈਕਸ਼ਨ ਓਹ ਮੈਪਿੰਗ ਹੁੱਦੀ ਹੈ ਜੋ ਕਿਸੇ ਸਪੇਸ ਦੇ ਕਿਸੇ ਉੱਪ-ਸਪੇਸ ਵਿੱਚ ਨਿਰੰਤਰ ਸੁੰਗੜਨ ਦੇ ਵਿਚਾਰ ਨੂੰ ਦਿਖਾਉਂਦੀ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਨ੍ਹਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਭਗਵੰਤ ਮਾਨ (ਜਨਮ 17 ਅਕਤੂਬਰ 1972) ਭਾਰਤੀ ਪੰਜਾਬ ਦਾ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਚਾਰ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਾਹਿਬਜਾਦਾ ਜੁਝਾਰ ਸਿੰਘ ਜੀ ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਬਰਾਕ ਹੁਸੈਨ ਓਬਾਮਾ ਅਮਰੀਕਾ ਦੇ 44ਵੇਂ ਅਤੇ ਮੌਜੂਦਾ ਰਾਸ਼ਤਰਪਤੀ ਹਨ। ਉਹ ਪਹਿਲੇ ਅਫਰੀਕੀ-ਅਮਰੀਕਨ ਮੂਲ ਦੇ ਸਖਸ਼ ਹਨ ਜਿਹਨਾਂ ਨੇ ਇਸ ਤਰ੍ਹਾਂ ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਇਲੀਨੋਇਸ ਵਿੱਚ ਜਨਵਰੀ 2005 ਤੋਂ ਬਤੌਰ ਸੈਨੇਟਰ ਦੇ ਪਦ 'ਤੇ ਰਹੇ ਅਤੇ ਬਾਅਦ ਵਿੱਚ 2008 ਵਿੱਚ ਰਾਸ਼ਤਰਪਤੀ ਦੀ ਚੋਣਾਂ ਦੀ ਜਿੱਤ ਤੋਂ ਬਾਅਦ ਉਹਨਾਂ ਨੇ ਇਸ ਪਦਵੀ ਤੋਂ ਅਸਤੀਫਾ ਦੇ ਦਿੱਤਾ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਵਿਆਹ ਦੋ ਵਿਅਕਤੀਆਂ ਵਿੱਚ ਇੱਕ ਬੰਧਨ ਦਾ ਪ੍ਰਣ ਹੁੰਦਾ ਹੈ। ਇਹ ਆਮ ਤੌਰ ਤੇ ਇੱਕ ਆਦਮੀ (ਲਾੜਾ) ਅਤੇ ਇੱਕ ਤੀਵੀਂ (ਲਾੜੀ) ਦੇ ਵਿੱਚਕਾਰ ਹੁੰਦਾ ਹੈ। ਕੁੱਝ ਥਾਵਾਂ ਤੇ, ਇੱਕੋ ਹੀ ਸੈਕਸ ਦੇ ਦੋ ਜਣਿਆਂ/ਜਣੀਆਂ ਵਿੱਚ ਵਿਆਹ ਕਾਨੂੰਨੀ ਹੈ। ਇਸ ਵਿੱਚ ਦੁਵੱਲੇ ਵਾਅਦੇ ਅਤੇ ਜੋੜੀ ਦਾ ਅੰਗੂਠੀਆਂ ਦਾ ਆਦਾਨ ਪ੍ਰਦਾਨ ਆਮ ਗੱਲ ਹੈ। ਸ਼ਾਦੀਆਂ ਧਾਰਮਿਕ ਥਾਵਾਂ ਜਾਂ ਹੋਰ ਥਾਵਾਂ, ਜਿਵੇਂ ਪਾਰਕ ਜਾਂ ਲੜਕੀ ਦੇ ਮਾਪਿਆਂ ਦੇ ਘਰ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਇਹ ਕਿਸੇ ਵੀ ਬੰਦੇ ਦੀ ਜਿੰਦਗੀ ਦੇ ਸਭ ਤੋਂ ਯਾਦਗਾਰੀ ਪਲ ਹੁੰਦੇ ਹਨ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਲਾੜਾ ਅਤੇ ਲਾੜੀ ਖਾਸ ਪਹਿਰਾਵਾ ਵੀ ਪਹਿਨਦੇ ਹਨ। ਆਮ ਤੌਰ ਤੇ ਹਰ ਦੇਸ਼ ਅਤੇ ਸੰਸਕ੍ਰਿਤੀ ਵਿੱਚ ਵਿਆਹ ਨਾਲ ਜੁੜੀਆਂ ਰਸਮਾਂ ਰੀਤਾਂ ਅਲੱਗ ਅਲੱਗ ਹੁੰਦੀਆਂ ਹਨ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਵਾਤਾਵਰਨ ਵਿਗਿਆਨ ਵਿੱਚ ਸ਼ਿਕਾਰਖ਼ੋਰੀ ਇੱਕ ਜੀਵ ਮੇਲਜੋਲ ਹੁੰਦਾ ਹੈ ਜਿਸ ਵਿੱਚ ਇੱਕ ਸ਼ਿਕਾਰਖ਼ੋਰ ਜਾਨਵਰ (ਜਿਹੜਾ ਸ਼ਿਕਾਰ ਕਰਦਾ ਹੈ) ਆਪਣੇ ਸ਼ਿਕਾਰ (ਜਿਸ ਜਾਨਵਰ 'ਤੇ ਸ਼ਿਕਾਰ ਹੁੰਦਾ ਹੈ) ਨੂੰ ਖਾਂਦਾ ਹੈ। ਸ਼ਿਕਾਰਖ਼ੋਰ ਸ਼ਿਕਾਰ ਨੂੰ ਖਾਣ ਤੋਂ ਪਹਿਲਾਂ ਉਸਨੂੰ ਮਾਰ ਸਕਦੇ ਹਨ ਜਾਂ ਨਹੀਂ ਵੀ ਪਰ ਸ਼ਿਕਾਰਖ਼ੋਰੀ ਦੇ ਕਾਰਜ ਕਰਕੇ ਆਮ ਤੌਰ 'ਤੇ ਸ਼ਿਕਾਰ ਦੀ ਮੌਤ ਹੋ ਜਾਂਦੀ ਹੈ ਅਤੇ ਅੰਦਰ ਲੰਘਾਉਣ ਨਾਲ਼ ਉਹਦੇ ਟਿਸ਼ੂ ਜਜ਼ਬ ਕਰ ਲਏ ਜਾਂਦੇ ਹਨ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪਾਓਲੋ ਰੇਗੁਲਸ ਨੇਵੇਸ ਫਰੇਰੇ, ਪੀ ਐਚ ਡੀ (/ˈfrɛəri/, ਪੁਰਤਗਾਲੀ: [ˈpawlu ˈfɾeiɾi]; 19 ਸਤੰਬਰ 1921 – 2 ਮਈ 1997) ਬਰਾਜ਼ੀਲੀ ਵਿਦਿਆਵਿਦ ਅਤੇ ਦਾਰਸ਼ਨਿਕ ਸੀ। ਉਹ ਆਲੋਚਨਾਤਮਕ ਸਿੱਖਿਆ ਸ਼ਾਸਤਰ ਦਾ ਪ੍ਰਭਾਵਸ਼ਾਲੀ ਸਿਧਾਂਤਕਾਰ ਸੀ। ਉਹ ਵਧੇਰੇ ਕਰ ਕੇ ਆਪਣੀ ਪ੍ਰਭਾਵਸ਼ਾਲੀ ਕਿਤਾਬ ‘ਪੈਡਾਗੋਜੀ ਆਫ਼ ਦ ਓਪਰੈਸਡ’ ਕਰ ਕੇ ਵੱਧ ਜਾਣਿਆ ਜਾਂਦਾ ਹੈ। ਇਸ ਕਿਤਾਬ ਨੂੰ ਆਲੋਚਨਾਤਮਕ ਸਿੱਖਿਆ ਸ਼ਾਸਤਰੀ ਲਹਿਰ ਦੇ ਬੁਨਿਆਦੀ ਪਾਠ ਵਜੋਂ ਲਿਆ ਜਾਂਦਾ ਹੈ।
ਅੰਜੀਰ ਇੱਕ ਫਲ ਦਾ ਨਾਮ ਹੈ। ਇਹ ਖਾਣ ਵਿੱਚ ਮਿੱਠਾ ਅਤੇ ਰਸਦਾਰ ਹੁੰਦਾ ਹੈ। ਯੂਨਾਨੀ ਹਕੀਮ ਇਸਨੂੰ ਕਈ ਨੁਸਖਿਆਂ ਵਿੱਚ ਵਰਤਦੇ ਹਨ। ਸੁਕਾਇਆ ਫਲ ਵਿਕਦਾ ਹੈ। ਸੁੱਕੇ ਫਲ ਨੂੰ ਟੁਕੜੇ-ਟੁਕੜੇ ਕਰ ਕੇ ਜਾਂ ਪੀਹਕੇ ਦੁੱਧ ਅਤੇ ਚੀਨੀ ਦੇ ਨਾਲ ਖਾਂਦੇ ਹਨ। ਇਸ ਦਾ ਸਵਾਦਿਸ਼ਟ ਜੈਮ (ਫਲ ਦੇ ਟੁਕੜਿਆਂ ਦਾ ਮੁਰੱਬਾ)ਵੀ ਬਣਾਇਆ ਜਾਂਦਾ ਹੈ। ਸੁੱਕੇ ਫਲ ਵਿੱਚ ਚੀਨੀ ਦੀ ਮਾਤਰਾ ਲੱਗਭੱਗ 62 ਫ਼ੀਸਦੀ ਅਤੇ ਤਾਜੇ ਪੱਕੇ ਫਲ ਵਿੱਚ 22 ਫ਼ੀਸਦੀ ਹੁੰਦੀ ਹੈ। ਇਸ ਵਿੱਚ ਕੈਲਸਿਅਮ ਅਤੇ ਵਿਟਾਮਿਨ ਏ ਅਤੇ ਬੀ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਖਾਣ ਨਾਲ ਕਬਜੀ ਦੂਰ ਹੁੰਦੀ ਹੈ।
ਦੱਖਣ ਕੋਰੀਆ (ਕੋਰੀਆਈ: 대한민국 (ਹਾਂਗੁਲ), 大韩民国 (ਹਾਞਜਾ)), ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ ਜੋ ਕੋਰੀਆਈ ਪ੍ਰਾਯਦੀਪ ਦੇ ਦੱਖਣ ਅਰਧਭਾਗ ਨੂੰ ਘੇਰੇ ਹੋਏ ਹੈ। ਸ਼ਾਂਤ ਸਵੇਰੇ ਦੀ ਭੂਮੀ ਦੇ ਰੂਪ ਵਿੱਚ ਖਿਆਯਾਤ ਇਸ ਦੇਸ਼ ਦੇ ਪੱਛਮ ਵਿੱਚ ਚੀਨ, ਪੂਰਬ ਵਿੱਚ ਜਾਪਾਨ ਅਤੇ ਉੱਤਰ ਵਿੱਚ ਉੱਤਰੀ ਕੋਰੀਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਸਿਓਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਨਗਰੀਏ ਖੇਤਰ ਅਤੇ ਇੱਕ ਪ੍ਰਮੁੱਖ ਸੰਸਾਰਿਕ ਨਗਰ ਹੈ। ਇੱਥੇ ਦੀ ਆਧਿਕਾਰਕ ਭਾਸ਼ਾ ਕੋਰੀਆਈ ਹੈ ਜੋ ਹੰਗੁਲ ਅਤੇ ਹਞਜਾ ਦੋਨ੍ਹੋਂ ਲਿਪੀਆਂ ਵਿੱਚ ਲਿਖੀ ਜਾਂਦੀ ਹੈ। ਰਾਸ਼ਟਰੀ ਮੁਦਰਾ ਵਾਨ ਹੈ।
ਟਰਾਂਸਫਾਰਮਰ ਇੱਕ ਬਿਜਲਈ ਯੰਤਰ ਹੈ ਜੋ ਬਿਜਲਈ-ਚੁੰਬਕੀ ਪ੍ਰੇਰਨ ਦੀ ਵਿਧੀ ਨਾਲ ਸਰਕਿਟਾਂ ਵਿੱਚ ਊਰਜਾ ਤਬਦੀਲੀ ਕਰਦਾ ਹੈ। ਇਸ ਦੇ ਪ੍ਰਾਇਮਰੀ ਅਤੇ ਸਕੈਂਡਰੀ ਦੋ ਹਿੱਸੇ ਹੁੰਦੇ ਹਨ ਜਿਹਨਾਂ ਵਿਚੋਂ ਹਰੇਕ ਉੱਪਰ ਵੱਖੋ-ਵੱਖ ਕਿਸਮ ਦੀਆਂ ਤਾਰਾਂ ਲਪੇਟੀਆਂ ਗਈਆਂ ਹੁੰਦੀਆਂ ਹਨ। ਟਰਾਂਸਫਾਰਮਰ ਦੇ ਪ੍ਰਾਇਮਰੀ ਹਿੱਸੇ ਵਿੱਚ ਦਿੱਤੀ ਜਾ ਰਹੀ ਕਰੰਟ ਦੀ ਬਦਲਦੀ ਮਾਤਰਾ ਕੋਰ ਵਿੱਚ ਚੁੰਬਕੀ ਫਲੱਕਸ ਪੈਦਾ ਕਰਦੀ ਹੈ ਅਤੇ ਸਕੈਂਡਰੀ ਹਿੱਸੇ ਵਿੱਚ ਇੱਕ ਚੁੰਬਕੀ ਖੇਤਰ ਬਣਾ ਦਿੰਦੀ ਹੈ। ਚੁੰਬਕੀ ਖੇਤਰ ਦਾ ਬਦਲਦੀ ਸੀਮਾ ਈਐਮਐਫ ਊਰਜਾ ਪੈਦਾ ਕਰਦੀ ਹੈ ਜੋ ਅਗਾਹ ਪ੍ਰਵਾਹਿਤ ਹੁੰਦੀ ਹੈ। ਇਸ ਊਰਜਾ ਨੂੰ ਫੈਰਾਡੇ ਦੇ ਪ੍ਰੇਰਣ ਨਿਅਮ ਰਾਹੀਂ ਮਾਪਿਆ ਜਾ ਸਕਦਾ ਹੈ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿੱਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ ੧੦੧੦੦੦੦ ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿੱਤ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।