ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,198 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸੱਭਿਆਚਾਰ ਦੀ ਭੂਗੋਲਿਕ ਰੂਪ-ਰੇਖਾ
ਪੰਜਾਬੀ ਸਭਿਆਚਾਰ ਦਾ ਮੂਲ ਘਰ ਪੰਜਾਬ ਹੈ। ਵਿਸ਼ੇਸ਼ ਸਭਿਆਚਾਰ ਦੀ ਪ੍ਰਮਾਣਿਕ ਹੋਂਦ ਵਿਸ਼ੇਸ਼ ਭੂਗੋਲਿਕ ਖਿਤੇ ਤੋਂ ਬਿਨਾਂ ਅਸੰਭਵ ਹੈ। ਕਿਸੇ ਸਭਿਆਚਾਰ ਨੂੰ ਉਸਦੇ ਭੂਗੋਲਿਕ ਚੋਗਿਰਦੇ, ਜਲਵਾਯੂ, ਧਰਤੀ ਦੀ ਕਿਸਮ ਅਤੇ ਖਿਤੇ ਅਥਵਾ ਕੁਦਰਤੀ ਲੱਭਤਾਂ ਤੋਂ ਬਿਨਾਂ ਪਛਾਣਿਆਂ, ਸਮਝਿਆ ਹੀ ਨਹੀਂ ਜਾ ਸਕਦਾ ਬਲਕਿ ਇਸਦੀ ਕਲਪਨਾ ਕਰਨਾ ਵੀ ਗਲਤ ਚੇਤਨਾ ਦਾ ਪ੍ਰਮਾਣ ਹੈ। ਪੰਜਾਬੀ ਸਭਿਆਚਾਰ ਨੂੰ ਪੰਜਾਬ ਦੇ ਭੂਗੋਲਿਕ ਖਿੱਤੇ ਨਾਲੋਂ ਤੋੜ ਕੇ ਵੇਖਣਾ ਨਾ ਸੰਭਵ ਹੈ,ਨਾ ਹੀ ਵਾਜਬ, ਸਗੋਂ ਲੋੜ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਇਸਦੇ ਸਹੀ ਭੂਗੋਲਿਕ ਅਤੇ ਇਸੇ ਅਨੁਸਾਰ ਰਾਜਸੀ ਭਾਸ਼ਾਈ ਹੱਦਾਂ ਦੀ ਢੁੱਕਵੀਂ ਨਿਸ਼ਾਨਦੇਹੀ ਕਰਨ ਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵੱਡੀ ਆਂਦਰ ਜਾਂ ਵੱਡੀ ਅੰਤੜੀ ਨੂੰ ਵੱਡੀ ਆਂਤ ਜਾਂ ਕੋਲਨ ਵੀ ਕਿਹਾ ਜਾਂਦਾ ਹੈ. ਇਹ ਮਨੁੱਖੀ ਪਾਚਨ ਪ੍ਰਣਾਲੀ ਦਾ ਅੰਤਿਮ ਹਿੱਸਾ ਹੈ। ਇਹ ਸੀਕਮ, ਕੋਲਨ, ਰੈਕਟਮ ਅਤੇ ਏਨਲ ਕੇਨਾਲ ਦੇ ਸੁਮੇਲ ਨਾਲ ਬਣੀ ਹੁੰਦੀ ਹੈ। ਇੱਥੇ ਪਚੇ ਹੋਏ ਖਾਣੇ ਵਿੱਚੋਂ ਪਾਣੀ ਜਜ਼ਬ ਹੁੰਦਾ ਹੈ ਅਤੇ ਬਾਕੀ ਰਹਿੰਦੇ ਅਣਪਚੇ ਖਾਨੇ ਨੂੰ ਨਿਕਾਸ ਤੱਕ ਮਲ ਦੇ ਰੂਪ ਵਿੱਚ ਆਪਨੇ ਅੰਦਰ ਰੱਖਦਾ ਹੈ। ਇਨਸਾਨ ਵਿੱਚ ਇਹ ਚੱਡੇ (pelvic) ਵਿੱਚ ਸੱਜੇ ਇਲਿਐਕ ਵਾਲੇ ਪਾਸੇ ਤੋਂ ਸ਼ੁਰੂ ਹੁੰਦੀ ਹੈ ਜੋ ਕਿ ਕਮਰ ਜਾਂ ਉਸਤੋਂ ਥੋੜਾ ਥੱਲੇ ਵੱਲ ਹੁੰਦੀ ਹੈ ਅਤੇ ਉੱਥੇ ਹੀ ਇਹ ਛੋਟੀ ਅੰਤੜੀ ਨਾਲ ਜੁੜਦੀ ਹੈ। ਉਥੋਂ ਇਹ ਪੇਟ ਦੇ ਖੋਲ ਵਿੱਚ ਚਲਦੇ ਹੋਏ ਪੇਟ ਵੱਲ ਵਧਦੀ ਹੈ ਅਤੇ ਉੱਥੋਂ ਹੇਠਾਂ ਵੱਲ ਚਲਦੇ ਹੋਏ ਗੁੱਦੇ ਤੇ ਜਾ ਕੇ ਖ਼ਤਮ ਹੋ ਜਾਂਦੀ ਹੈ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਮਰਦਾਨਾ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਨ੍ਹਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰਸਾਇਣਕ ਤੱਤਾਂ ਦੀ ਤਰਤੀਬਵਾਰ ਸੂਚੀ ਨੂੰ ਮਿਆਦੀ ਪਹਾੜਾ (ਜਾਂ ਤਰਤੀਬੀ ਪਹਾੜਾ ਜਾਂ ਪੀਰੀਆਡਿਕ ਟੇਬਲ) ਆਖਿਆ ਜਾਂਦਾ ਹੈ। ਇਹ ਸੱਚਮੁੱਚ ਹਿਸਾਬ ਦੇ ਪਹਾੜਿਆਂ ਵਾਂਗ ਰਸਾਇਣਕ ਵਿਗਿਆਨ ਦਾ ਪਹਾੜਾ ਹੀ ਹੈ। ਪੀਰੀਆਡਿਕ ਟੇਬਲ ਦੇ ਕਈ ਮੁੱਢਲੇ ਰੂਪ ਵੀ ਹਨ। ਇਸ ਦੀ ਕਾਢ ਰੂਸੀ ਰਸਾਇਣਕ ਵਿਗਿਆਨੀ ਦਮਿਤਰੀ ਮੈਂਦਲੀਵ ਨੇ 1869 ਵਿੱਚ ਕੱਢੀ। ਇਹ ਵਿਗਿਆਨੀ ਤੱਤਾਂ ਦੇ ਗੁਣਾਂ ਵਿੱਚ ਤਰਤੀਬਵਾਰ ਵਾਪਰਣ ਵਾਲੇ ਵਤੀਰੇ ਨੂੰ ਦਰਸਾਣਾ ਚਾਹੁੰਦਾ ਸੀ। ਇਸ ਤਰਤੀਬਵਾਰ ਲਿਸਟ ਨੂੰ ਸਮੇਂ-ਸਮੇਂ ਕਈ ਵਾਰ,ਜਿਉਂ-ਜਿਉਂ ਨਵੇਂ ਤੱਤ ਖੋਜੇ ਗਏ ਜਾਂ ਰਸਾਇਣਕ ਵਿਵਹਾਰਾਂ ਦੀ ਵਿਆਖਿਆ ਲਈ ਨਵੇਂ ਸਿਧਾਂਤਾਂ ਦੇ ਖਰੜੇ ਵਿਕਸਤ ਕੀਤੇ ਗਏ, ਸੁਧਾਰਿਆ ਤੇ ਵਧਾਇਆ ਗਿਆ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਰੂਸੀ ਭਾਸ਼ਾ (ਸਿਰੀਲਿਕ ਵਿੱਚ: русский язык ਰੂਸਕੀ ਯਾਜ਼ਿਕ) ਰੂਸ, ਬੈਲਾਰੂਸ, ਯੂਕਰੇਨ, ਕਜ਼ਾਖ਼ਸਤਾਨ, ਅਤੇ ਕਿਰਗਿਜ਼ਸਤਾਨ ਦੇਸ਼ਾਂ ਵਿੱਚ ਬੋਲੀ ਜਾਣ ਵਾਲੀ ਇੱਕ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਮੱਧ ਏਸ਼ੀਆ ਅਤੇ ਪੂਰਬੀ ਯੂਰਪ ਦੇ ਉਨ੍ਹਾਂ ਮੁਲਕਾਂ, ਜੋ ਕਿ ਸੋਵਿਅਤ ਸੰਘ ਜਾਂ ਵਾਰਸਾ ਸੰਧੀ ਦਾ ਹਿੱਸਾ ਸਨ, ਵਿੱਚ ਵੀ ਰਹਿੰਦੇ ਹਨ। ਸੋਵੀਅਤ ਸੰਘ ਦੇ ਟੁੱਟਣ ਤੋਂ ਬਾਅਦ ਬਹੁਤ ਸਾਰੇ ਸੋਵੀਅਤ ਯਹੂਦੀ ਇਜ਼ਰਾਈਲ ਵਿੱਚ ਆ ਵਸੇ ਸਨ, ਇਸ ਲਈ ਉੱਥੇ ਵੀ ਇਸ ਦੇ ਬੋਲਣ ਵਾਲੇ ਵੱਧ ਹਨ। ਦੁਨੀਆਂ ਵਿੱਚ 22 ਕਰੋੜ ਤੋਂ ਜ਼ਿਆਦਾ ਲੋਕ ਰੂਸੀ ਬੋਲਦੇ ਹਨ।
ਪੰਚਾਇਤ ਨੂੰ ਭਾਰਤ ਦੇ ਪਿੰਡਾਂ ਲਈ ਮੁੱਢਲੀ ਸਰਕਾਰ ਮੰਨਿਆ ਜਾਂਦਾ ਹੈ। ਦੇਸ਼ ਆਜ਼ਾਦ ਹੋਣ ਵੇਲੇ ਪੰਚਾਇਤਾਂ ਦੀ ਮਿਆਦ ਸਮਾਂਬੱਧ ਨਹੀਂ ਸੀ। ਪੰਚਾਇਤੀ ਚੋਣਾਂ ਕਦੀ ਪੰਜ ਸਾਲ, ਕਦੀ ਸੱਤ ਸਾਲ ਅਤੇ ਕਦੀ ਦਸ ਸਾਲ ਬਾਅਦ ਹੁੰਦੀਆਂ ਸਨ। ਅਨੁਸੂਚਿਤ ਜਾਤੀਆਂ ਅਤੇ ਔਰਤਾਂ ਲਈ ਸਰਪੰਚੀ ਦੀਆਂ ਅਸਾਮੀਆਂ ਰਾਖਵੀਆਂ ਨਹੀਂ ਸਨ। ਪੰਚਾਇਤੀ ਚੋਣਾਂ ਦਾ ਕੰਮ ਅਤੇ ਨਿਗਰਾਨੀ ਚੋਣ ਕਮਿਸ਼ਨ ਦੀ ਬਜਾਏ ਰਾਜ ਸਰਕਾਰਾਂ ਦੇ ਰਹਿਮੋ-ਕਰਮ ’ਤੇ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਸਭਿਆਚਾਰਕ ਰੂਪਾਂਤਰਨ ਇੱਕ ਅਹਿਮ, ਅਟੱਲ ਪਰ ਅਤਿਅੰਤ ਸੂਖ਼ਮ ਪ੍ਰਕਿਰਿਆ ਹੈ। ਕ਼ੁਦਰਤ ਦੇ ਨਿਯਮ ਅਧੀਨ ਪ੍ਰਕਿਰਤੀ ਅੰਦਰ ਹਰ ਸ਼ੈ ਨਿਰੰਤਰ ਗਤੀ ਦੇ ਅਮਲ ਵਿਚੋਂ ਲੰਘ ਰਹੀ ਹੈ। ਸਭਿਅਾਚਾਰ ਰੁਪਾਂਤਰਣ ਦੇ ਸੰਦਰਭ ਵਿੱਚ ਸਭਿਅਾਚਾਰ ਵਿਗਿਅਾਨੀਅਾਂ ਨੇ ਪਰਿਵਰਤਨ ਜਾਂ ਤਬਦੀਲੀ ਦੀ ਥਾਂ ਰੁਪਾਂਤਰਣ ਸ਼ਬਦ ਨੂੰ ਤਰਜੀਹ ਦਿੱਤੀ ਹੈ। ਸੱਭਿਅਾਚਾਰ ਰੂਪਾਂ ਦਾ ਪਰਿਵਰਤਨ ਹੈ ਪਰ ਪਰਿਵਰਤਨ ਅਤੇ ਰੂਪਾਂਤਰਣ ਸ਼ਬਦਾਂ ਦੇ ਅਰਥਾਂ 'ਚ ਅੰਤਰ ਹੈ। ਪਰਿਵਰਤਨ ਇੱਕ-ਦਮ ਤੇਜ਼ੀ ਨਾਲ ਵਾਪਰਦਾ ਹੈ, ੳੁੱਥੇ ਰੁਪਾਂਤਰਣ ਦੀ ਪ੍ਰਕਿਰਿਅਾ ਧੀਮੀ ਹੁੰਦੀ ਹੈ। ਇੳੁਂ ਸਮਾਜ ਕੁੱਝ ਵਸਤ-ਵਰਤਾਰੇ ਰੂੜ੍ਹ ਹੋ ਕੇ ਸਭਿਅਾਚਾਰ ਦਾ ਹਿੱਸਾ ਬਣ ਜਾਂਦੇ ਹਨ। ਸੋ, ਸਭਿਅਾਚਾਰਕ ਰੂਪਾਂਤਰਨ ਸਭਿਆਚਾਰ ਵਿੱਚ ਆਉਣ ਵਾਲੇ ਪਰਿਵਰਤਨ ਲਈ ਹੀ ਵਰਤਿਆ ਜਾਂਦਾ ਹੈ। ਰੁਪਾਂਤਰਣ ਪ੍ਰਕਿਰਿਅਾ ਏਨੀ ਹੌਲੀ ਅਤੇ ਲੰਮੇ ਸਮੇਂ ਤੱਕ ਫੈਲੀ ਹੁੰਦੀ ਹੈ ਕਿ ਇਹ ਮਹਿਸੂਸ ਹੀ ਨਹੀਂ ਹੁੰਦੀ, ਜਦਕਿ ਦੂਜੇ ਸਭਿਆਚਾਰ ਏਨੀ ਤੇਜ਼ੀ ਨਾਲ ਬਦਲ ਰਹੇ ਹੁੰਦੇ ਹਨ ਕਿ ਪਹਿਲਾਂ ਸਭਿਆਚਾਰ ਖੜੋਤ ਦੀ ਅਵਸਥਾ ਵਿੱਚ ਲੱਗਦੇ ਹਨ। ਇਸ ਨੂੰ ਨਾਪਿਆ ਤੋਲਿਆ ਵੀ ਨਹੀਂ ਜਾ ਸਕਦਾ। ਰੁਪਾਂਤਰਣ ਪੁਰਾਣੇ ਰੂਪਾਂ ਨੂੰ ਅਧਾਰ ਬਣਾਕੇ ਨਵੇਂ ਦੀ ਸਿਰਜਨ ਪ੍ਰਕਿਰਿਆ ਹੈ। ਸੋ, ਇਹ ਲਚਕਦਾਰ ਪ੍ਰਕਿਰਿਅਾ ਹੈ, ਜਿਸ ਨਾਲ਼ ਸਭਿਅਾਚਾਰ ਦੇ ਅੰਗਾਂ ਵਿੱਚ ਨਵੀਅਾਂ ਵਸਤ-ਵਿਚਾਰਾਂ ਦਾ ਅਵਾਸ ਤੇ ਢਾਹ-ਮੁਖੀ ਵਸਤ-ਵਿਚਾਰਾਂ ਦਾ ਨਿਕਾਸ ਹੁੰਦਾ ਰਹਿੰਦਾ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਸੋਹਿੰਦਰ ਸਿੰਘ ਵਣਜਾਰਾ ਬੇਦੀ (28 ਨਵੰਬਰ 1924 - 26 ਅਗਸਤ 2001) ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ ਪੰਜਾਬੀ ਲੋਕਧਾਰਾ ਵਿਸ਼ਵਕੋਸ਼ ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ ਪੰਜਾਬੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਭਾਰਤ ਦੇ ਪੁਰਾਣੇ ਵਰਗੀਕਰਣ ਅਨੁਸਾਰ ਬਾਣੀ ਸਰੂਪ ਸਾਹਿਤ ਦੇ ਦੋ ਵੱਡੇ ਵਰਗ ਸਨ । ਇਕ ਸੀ 'ਕਾਵਿ' ਅਤੇ ਦੂਜਾ ਸ਼ਾਸ਼ਤਰ' । ਇਥੇ ਕਾਵਿ ਤੋਂ ਮੁਰਾਦ (ਭਾਵ) ਸਮੁੱਚਾ ਸਾਹਿਤ ਹੈ ਜਿਸ ਵਿੱਚ ਨਾਟਕ, ਕਵਿਤਾ ਸਭ ਕੁੱਝ ਸ਼ਾਮਿਲ ਸੀ । ਸ਼ਾਸਤਰ ਦਾ ਕੌਸ਼ਿਕ ਅਰਥ ਤਾਂ ਆਦੇਸ਼, ਆਗਿਆ, ਅਸੂਲ, ਨਿਯਮਾਵਲੀ ਆਦਿ ਹਨ ਪਰ ਇਹਦਾ ਇੱਕ ਹੋਰ ਅਰਥ ਵੀ ਹੈ, 'ਕਿਸੇ ਖਾਸ ਵਿਸ਼ੇ ਦਾ ਉਹ ਸਾਰਾ ਗਿਆਨ, ਜਿਸ ਨੂੰ ਕਿਸੇ ਖਾਸ ਤਰਤੀਬ ਨਾਲ ਰੱਖਿਆ ਗਿਆ ਹੋਵੇ ।' ਸਰਬ ਪ੍ਰਥਮ ਵੈਦਿਕ ਯੁੱਗ ਵਿੱਚ ਕਵਿਤਾ ਤਾਂ ਰੱਚੀ ਜਾਂਦੀ ਰਹੀ ਪਰ ਉਹ ਲੌਕਿਕ ਕਵਿਤਾ ਨਾ ਬਣ ਸਕੀ । ਲੌਕਿਕ ਕਵਿਤਾ ਦੀ ਵੰਨਗੀ ਤਾਂ ਸਭ ਤੋਂ ਪਹਿਲਾਂ ਸਾਨੂੰ ਮਹਾਂਭਾਰਤ ਤੇ ਰਾਮਾਇਣ ਵਿੱਚ ਹੀ ਮਿਲਦੀ ਹੈ । ਇਹ ਸਾਡੇ ਪਹਿਲੇ ਮਹਾਂ ਕਾਵਿ ਹਨ ਜਿਵੇਂ ਕਿ ਗ੍ਰੀਸ-ਵਾਸੀ ਹੋਮਰ ਦੇ ਮਹਾ ਕਾਵਿ 'ਇਲੀਅਡ' ਤੇ 'ਓਡੀਸੀ' ਸਨ। ਮਹਾਭਾਰਤ-ਰਾਮਾਇਣ ਚੋਥੀ ਸਦੀ ਪੂਰਬ-ਈਸਵੀ ਵਿੱਚ ਰਚੇ ਗਏ ਮੰਨੇ ਜਾਂਦੇ ਹਨ । 'ਨਾਟਯਸ਼ਾਸ਼ਤਰ' ਪਹਿਲੀ ਅਲੋਚਨਾ ਪੁਸਤਕ ਹੈ, ਜਿਸਦਾ ਮੁੱਖ ਵਿਸ਼ਾ ਨਾਟਕੀ ਅਲੋਚਨਾ ਹੈ ਅਤੇ ਕਾਵਿ ਦੀ ਅਲੋਚਨਾ ਦੇ ਅੰਗਾਂ ਬਾਰੇ ਭਾਵੇਂ ਕਾਫੀ ਨਿਰੂਪਣ ਕੀਤਾ ਗਿਆ ਹੈ ਪਰ ਉਹ ਮੁਕਾਬਲਤਨ ਥੋੜਾ ਹੈ । ਇੱਥੇ ਇੱਕ ਤੱਥ ਵਰਣਨਯੋਗ ਹੈ ਕਿ ਭਾਰਤੀ ਅਲੋਚਨਾ ਦੇ ਮੁੱਢਲੇ ਪੜਾਵਾਂ ਵਿੱਚ 'ਕਾਵਿ' ਵਿੱਚ ਨਾਟਕੀ ਕਲਾ ਨੂੰ ਵੀ ਸ਼ਾਮਿਲ ਸਮਝਿਆ ਜਾਂਦਾ ਸੀ ਅਤੇ ਨਾਟਕ, ਕਵਿਤਾ ਤੇ ਵਾਰਤਕ ਲਈ ਇੱਕੋ ਸਾਂਝਾ ਸ਼ਬਦ ਕਾਵਿ (ਕਾਵ) ਹੀ ਸੀ । ਨਾਟਕ ਕਲਾ ਨੂੰ ਵੀ ਕਾਵਿ ਦੇ ਸਿਰਲੇਖ ਹੇਠ ਰੱਖਿਆ ਜਾਂਦਾ ਸੀ । ਇਸੇ ਲਈ 'ਦ੍ਰਿਸ਼-ਕਾਵਿ' (ਅਰਥਾਤ ਵੇਖਣਯੋਗ ਕਾਵਿ ਰਚਨਾ) ਆਖਿਆ ਗਿਆ ਬਾਕੀ ਕਵਿਤਾ ਨੂੰ 'ਸ਼੍ਰਵ-ਕਾਵਿ' (ਅਰਥਾਤ ਸੁਨਣ ਯੋਗ ਕਾਵਿ ਰਚਨਾ) ਦਾ ਨਾਂ ਦਿੱਤਾ ਗਿਆ । ਭਾਰਤੀ ਅਲੋਚਕਾਂ ਦੀ ਦ੍ਰਿਸ਼ਟੀ ਵਿੱਚ 'ਕਾਵਯ' ਸ਼ਬਦ ਤੋਂ ਮੁਰਾਦ ਕੇਵਲ ਛੰਦ-ਬੰਧ ਰਚਨਾ ਹੀ ਨਹੀਂ ਹੈ ਸਗੋਂ ਇਸ ਦੇ ਖੇਤਰ ਵਿੱਚ ਗੱਦ ਤੇ ਪਦ ਦੇ ਸਾਰੇ ਭੇਦ-ਉਤਭੇਦ ਸਮਾਏ ਹੋਏ ਹਨ । ਇਸ ਤਰ੍ਹਾਂ ਹੀ 'ਕਵੀ' ਸ਼ਬਦ ਦੀਆਂ ਦੋ ਵਿਉਂਤਪਤੀਆਂ ਮੰਨੀਆਂ ਜਾਂਦੀਆਂ ਹਨ । ਜੇ ਇਸ ਦੀ ਵਿੳਂਤਪਤੀ 'ਕਵ' ਧਾਤੁ ਤੋਂ ਮੰਨੀ ਜਾਵੇ, ਜਿਸਦਾ ਅਰਥ ਹੈ ਵਰਣਨ ਕਰਨਾ ਜਾਂ ਸਰਬੱਗ ਹੋਣਾ, ਤਾਂ 'ਕਵੀ' ਤੋਂ ਭਾਵ ਹੈ ਵਰਣਨ ਕਲਾ ਵਿੱਚ ਨਿਪੁੰਨ ਜਾਂ ਸਭ ਕੁੱਝ ਜਾਣਨ ਵਾਲਾ ਵਿਅਕਤੀ । ਸੰਸਦ ਦੇ ਇਸ ਦੀ ਵਿਉ਼ਂਤਪਤੀ ਤੇ ਅਧਾਰ ਤੇ ਅਲੌਕਿਕ ਵਰਣਨ ਵਿੱਚ ਨਿਪੁੰਨ ਕਵੀ ਕਰਮ ਨੂੰ 'ਕਾਵਿ' ਕਿਹਾ ਗਿਆ ਹੈ । ਜੇ 'ਕੁ' ਧਾਤੂ ਤੋਂ 'ਕਵੀ' ਦੀ ਵਿਉਂਤਪਤੀ ਮੰਨੀ ਜਾਏ ਜਿਸ ਦਾ ਅਰਥ ਹੈ ਸ਼ਬਦ ਕਰਨਾ, ਤਾਂ 'ਕਵੀ' ਤੋਂ ਭਾਵ ਉਹ ਵਿਅਕਤੀ ਹੈ ਜ਼ੋ ਸ਼ਬਦ ਰਾਹੀਂ ਆਪਣਾ ਭਾਵ ਜਾਂ ਅਰਥ ਪ੍ਰਗਟ ਕਰਦਾ ਹੈ। ਭਾਰਤੀ ਕਾਵਿ-ਸ਼ਾਸ਼ਤਰ ਦੇ ਇਤਿਹਾਸ ਵਿੱਚ ਪਿਛਲੇ ਲਗਭਗ ਦੋ ਹਜ਼ਾਰ ਸਾਲਾਂ ਤੋਂ ਕਾਵਿ ਦਾ ਲਕਸ਼ਣ(ਪਰਿਭਾਸ਼ਾ) ਪ੍ਰਸਤੂਤ ਕਰਨ ਲਈ ਸਮੇਂ ਸਮੇਂ ਤੇ ਅਨੇਕਾਂ ਜਤਨ ਹੁੰਦੇ ਰਹੇ ਹਨ । ਸੰਸਕ੍ਰਿਤ ਵਿੱਚ ਲਕਸ਼ਣ ਸੰਬੰਧੀ ਨਿਯਮਾਂ ਦੇ ਆਧਾਰ 'ਤੇ ਵਿਦਮਾਨ ਕਿਸੇ ਵੀ ਤੱਤ ਦਾ ਸਾਰਿਆ ਅੰਗਾਂ ਤੋਂ ਪਰਿਪੂਰਣ, ਸਟੀਕ(ਸ਼ਪਸ਼ਟ) ਤੇ ਅ—ਵਿਆਪਤੀ ਅਤੇ ਅਤਿ—ਵਿਆਪਤੀ ਦੋਸ਼ ਤੋਂ ਰਹਿਤ ਹੋਣਾ ਚਾਹੀਦਾ ਹੈ । ਲੱਛਣ (ਪਰਿਭਾਸ਼ਾ) ਦੇ ਅੰਗਾਂ ਦਾ ਸਭ ਥਾਂਈ ਅੰਗਾਂ ਦਾ ਨਾ ਘਟਨਾ 'ਅਵਿਆਪਤੀ' ਹੈ ਅਤੇ ਇਹਨਾਂ ਦਾ ਅਸਲੀ ਵਸਤੂਆਂ ਤੋਂ ਵੱਧ ਕੇ ਉਸੇ ਭਾਂਤ ਘੱਟ ਜਾਣਾ 'ਅਤਿ-ਵਿਆਪਤੀ' ਹੈ । ਅਰਥਾਤ ਹਰ ਪਰਿਭਾਸ਼ਾ ਇਹਨਾਂ ਦੋਹਾਂ ਦੋਸ਼ਾ ਤੋਂ ਰਹਿਤ ਹੋਵੇ। (ਨੋਟ: ਭਾਰਤੀ ਕਾਵਿ ਸ਼ਾਸ਼ਤਰ -ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦੇ ਪੁਰਾਣੇ ਐਡੀਸ਼ਨ ਵਿੱਚ ਤਿੰਨ ਦੋਸ਼ਾ ਦੀ ਗੱਲ ਕੀਤੀ ਗਈ ਹੈ- ਅਵਿਆਪਤੀ, ਅਤਿ-ਵਿਆਪਤੀ ਅਤੇ ਅਸੰਭਵ ।) ਉਕਤ ਦੋਹਾਂ ਦੋਸ਼ਾ ਤੋਂ ਲਕਸ਼ਣ ਪ੍ਰਸਤੂਤ ਕਰਨਾ ਇਕ ਬਹੁਤ ਔਖਾ ਕੰਮ ਹੈ । ਫਿਰ ਵੀ, ਕਾਵਿ ਤੱਵ ਕਿਸ 'ਚ ਵਿਦਮਾਨ ਹੈ । ਇਸ ਤੱਥ ਨੂੰ ਧਿਆਨ 'ਚ ਰੱਖ ਕੇ ਸਮੇਂ-ਸਮੇਂ ਤੇ ਭਾਰਤੀ ਸਮੀਖਿਆਕਾਰ ਕਾਵਿ ਲਕਸ਼ਣ ਦਾ ਵਿਵੇਚਨ ਕਰਦੇ ਰਹੇ ਹਨ । ਆਚਾਰੀਆ ਨੇ ਜਿੰਨੀਆਂ ਵੀ ਪਰਿਭਾਸ਼ਾਵਾਂ ਸਾਹਮਣੇ ਰੱਖੀਆਂ ਹਨ, ਉਹਨ੍ਹਾਂ ਨੂੰ ਜੇਕਰ ਗਹੁ ਨਾਲ ਵੇਖੀਏ ਤਾਂ ਸਾਫ ਪਤਾ ਲੱਗ ਜਾਂਦਾ ਹੈ ਕਿ ਉਹਨਾਂ ਦੇ ਕੀ-ਕੀ ਆਧਾਰ ਹਨ । ਅਸਲ ਵਿੱਚ ਇਹਨਾਂ ਦੇ ਦੋ ਹੀ ਆਧਾਰ ਹਨ-ਕਲਾ ਤੇ ਵਸਤੂ । ਕਲਾ ਤੋਂ ਸਾਡੀ ਮੁਰਾਦ ਕਾਵਿ ਦਾ ਬਹਾਰਲਾ ਰੂਪ ਹੈ ਅਰਥਾਤ ਰੱਚਨਾ-ਸ਼ਿਲਪ । ਇਹ ਕਾਵਿ ਦੀ ਦੇਹ (ਸ਼ਰੀਰ) ਹੈ । ਇਸ ਤੋਂ ਉਲਟ ਵਸਤੂ ਹੈ ਭਾਂਡੇ ਲਈ ਵਸਤੂ ਦੀ ਲੋੜ ਹੈ । ਸੋ ਵਸਤੂ ਹੀ ਵਿਸ਼ਾ ਹੈ ਜ਼ੋ ਕਲਾ ਵਿੱਚ ਚਰਚਿਤ ਹੁੰਦਾ ਹੈ ਅਤੇ ਜਿਸਦਾ ਪਾਠਕ -ਸਰੋਤੇ ਨੂੰ ਅਨੁਭਵ ਹੁੰਦਾ ਹੈ । ਕਾਵਿ ਅਨੁਭਵ ਹੀ ਵਸਤੂ ਹੈ । ਇਹ ਕਾਵਿ ਦੀ ਆਤਮਾ ਹੈ। ਨਾਟਯ ਸ਼ਾਸ਼ਤਰ ਦਾ ਰਚਿਅਤਾ ਭਗਤ ਮੁਨੀ ਹੀ ਇਕ ਅਹਿਜਾ ਪਹਿਲਾ ਕਵਿ ਅਲੋਚਕ ਹੈ ਜਿਸ ਨੇ ਕਾਵਿ ਦੇ ਗੁਣ-ਵਰਣਨ ਦੇ ਬਹਾਨੇ ਕਾਵਿ ਦੇ ਲੱਛਣ ਉਲੀਕੇ ਹਨ । ਇਹ ਕਾਵਿ ਦੀ ਬੱਝਵੀਂ, ਸੁਨਿਸ਼ਚਿਤ ਸਹੀ ਪਰਿਭਾਸ਼ਾ ਤਾਂ ਨਹੀਂ ਕਹੀ ਜਾ ਸਕਦੀ ਪਰਤੂੰ ਇਸ ਦੁਆਰਾ ਕਾਵਿ ਦੇ ਚਰਿਤਰ ਉੱਤੇ ਕਾਫੀ ਚਾਨਣਾ ਪੈਂਦਾ ਹੈ । ਉਹ ਆਪਣੇ ਗ੍ਰੰਥ 'ਨਾਟਯਸ਼ਾਸ਼ਤਰ' ਵਿੱਚ ਲਿੱਖਦਾ ਹੈ- “ਉਹ ਕਾਵਿ (ਨਾਟਕ ਸਮੇਤ) ਸਰਵੋਤਮ ਹੈ ਜਿਸ ਵਿੱਚ ਕੋਮਲ ਤੇ ਖੂਬਸੂਰਤ ਸ਼ਬਦ ਹੋਣ, ਜਿਸ ਦੇ ਅਰਥ ਗੂੜੇ ਨਾ ਹੋਣ, ਆਮ ਲੋਕਾਂ ਨੂੰ ਜਿਹੜਾ ਸੋਖੀ ਤਰ੍ਹਾਂ ਸਮਝ ਆ ਜਾਵੇ, ਜਿਸ ਵਿੱਚ ਦਲੀਲਾਂ ਹੋਣ (ਨਾਟਕ ਵਿੱਚ ਨ੍ਰਿਤ ਹੋਵੇ) ਜਿੱਥੇ ਕਾਵਿ ਰਸ ਦੀਆਂ ਧਾਰਾਂ ਵਹਿੰਦੀਆਂ ਹੋਣ , ਸੰਧੀਆਂ (ਨਾਟਕ ਵਿੱਚ) ਹੋਣ, ਅਹਿਜਾ ਕਾਵਿ (ਤੇ ਨਾਟਕ) ਦਰਸ਼ਕਾਂ ਲਈ ਸ਼ੂਭ ਹੁੰਦਾ ਹੈ ।” ਇਸ ਲਛਣ ਵਿੱਚ ਭਰਤ ਮੁਨੀ ਨੇ ਕਾਵਿ (ਨਾਟਕ) ਦੇ ਸਰੂਪ-ਚਿਤਰਣ ਸਬੰਧੀ ਸੱਤ ਗੱਲਾਂ ਕਹੀਆਂ ਹਨ— 1. ਕੋਮਲ ਸ਼ਬਦਾਵਲੀ (ਅਰਥਾਤ ਕੰਨਾਂ ਨੂੰ ਸੁੱਖਦਾਈ) 2. ਗੂੜੇ ਤੇ ਗੁੱਝੇ ਅੱਖਰਾਂ ਤੋਂ ਬਰੀ। 3.
ਅਲਟਰਾਸਾਉਂਡ ਜਾ ਫਿਰ ਪਰਾ-ਸ਼ਰਵਣੀਕ (ਅੰਗਰੇਜ਼ੀ:Ultrasound) ਸ਼ਬਦ ਉਸ ਅਵਾਜ਼ ਲਈ ਵ੍ਵਰਤੋਂ ਵਿੱਚ ਲਿਆਇਆ ਜਾਂਦਾ ਹੈ ਜਿਸਦੀ ਬਾਰੰਬਾਰਤਾ ਇੰਨੀ ਜਿਆਦਾ ਹੁੰਦੀ ਹੈ ਕਿ ਉਹ ਮਨੁੱਖ ਦੇ ਕੰਨਾਂ ਨੂੰ ਸੁਣਾਈ ਨਹੀਂ ਦਿੰਦੀ। ਆਮ ਤੌਰ ਤੇ ਮਨੁੱਖ ਸ਼ਰਵਣਸ਼ਕਤੀ ਦੀ ਵਾਰਵਾਰਤਾ 20 ਤੋਂ ਲੈ ਕੇ 20,000 ਕੰਪਨ ਪ੍ਰਤੀ ਸੇਕੰਡ ਤੱਕ ਹੁੰਦੀ ਹੈ। ਇਸ ਲਈ 20,000 ਤੋਂ ਜਿਆਦਾ ਬਾਰੰਬਾਰਤਾ ਵਾਲੀ ਅਵਾਜ਼ ਨੂੰ ਅਲਟਰਾਸਾਊਂਡ ਕਹਿੰਦੇ ਹਨ। ਨਵੇਂ ਤਰੀਕਿਆਂ ਦੁਆਰਾ ਹੁਣ ਲੱਗਭੱਗ 109 ਕੰਪਨ ਪ੍ਰਤੀ ਸੇਕੰਡ ਵਾਲੀ ਅਲਟਰਾਸਾਉਂਡ ਅਵਾਜ਼ ਦਾ ਉਤਪਾਦਨ ਸੰਭਵ ਹੋ ਸਕਿਆ ਹੈ। ਕਿਉਕਿ ਮੋਟੇ ਤੌਰ ਉੱਤੇ ਅਵਾਜ਼ ਦਾ ਵੇਗ ਗੈਸ ਵਿੱਚ 330 ਮੀਟਰ ਪ੍ਰਤੀ ਸੈਕਿੰਡ, ਤਰਲ ਵਿੱਚ 1,200 ਮੀਟਰ ਪ੍ਰਤੀ ਸੈਕਿੰਡ ਅਤੇ ਠੋਸ ਵਿੱਚ 4,000 ਮੀਟਰ ਪ੍ਰਤੀ ਨਾਲ ਹੁੰਦਾ ਹੈ, ਇਸ ਲਈ ਅਲਟਰਾਸਾਉਂਡ ਵੇਵਲੈਂਥ 1.9 ਸੈਂਟੀਮੀਟਰ ਜਾਂ ਘੱਟ ਹੁੰਦੀ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।