ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਾਰ ਜਾਂ ਗੱਡੀ (ਕਈ ਵਾਰ ਮੋਟਰਗੱਡੀ) ਇੱਕ ਚੱਕੇਦਾਰ ਅਤੇ ਆਪਣੀ ਤਾਕਤ ਨਾਲ਼ ਚੱਲਣ ਵਾਲ਼ੀ ਮੋਟਰ ਸਵਾਰੀ ਹੁੰਦੀ ਹੈ ਜੀਹਨੂੰ ਢੋਆ-ਢੁਆਈ ਵਾਸਤੇ ਵਰਤਿਆ ਜਾਂਦਾ ਹੈ। ਏਸ ਇਸਤਲਾਹ ਦੀਆਂ ਬਹੁਤੀਆਂ ਪਰਿਭਾਸ਼ਾਵਾਂ ਕਾਰ ਨੂੰ ਸਮਾਨ ਦੀ ਬਜਾਏ ਲੋਕਾਂ ਨੂੰ ਢੋਣ ਵਾਲ਼ੀ, ਸੜਕਾਂ ਉੱਤੇ ਭੱਜਣ ਵਾਲ਼ੀ, ਇੱਕ ਤੋਂ ਅੱਠ ਲੋਕਾਂ ਨੂੰ ਬਿਠਾਉਣ ਯੋਗ, ਚਾਰ-ਪਹੀਆ ਸਵਾਰੀ ਮੰਨਦੀਆਂ ਹਨ। ਅਜੋਕੀ ਕਾਰ ਦਾ ਜਨਮ 1886 ਵਿੱਚ ਹੋਇਆ ਗਿਣਿਆ ਜਾਂਦਾ ਹੈ। ਏਸ ਸਾਲ ਜਰਮਨ ਕਾਢਕਾਰ ਕਾਰਲ ਬੈਂਜ਼ ਨੇ ਬੈਂਜ਼ ਪੇਟੰਟ-ਮੋਟਰਵਾਗਨ ਬਣਾਈ ਸੀ। ਕਾਰਾਂ ਅਗੇਤਰੀ 20ਵੀਂ ਸਦੀ ਤੱਕ ਆਮ ਨਹੀਂ ਸਨ ਮਿਲਦੀਆਂ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਲੋਂਬਾਰਦੀਆ ਜਾਂ ਲੋਂਬਾਰਡੀ (ਇਤਾਲਵੀ: Lombardia ਇਤਾਲਵੀ ਉਚਾਰਨ: [lombarˈdiːa], ਪੱਛਮੀ ਲੋਂਬਾਰਦ: Lumbardìa, ਪੂਰਬੀ ਲੋਂਬਾਰਦ: Lombardia) ਇਟਲੀ ਦੇ 20 ਖੇਤਰਾਂ ਵਿੱਚੋਂ ਇੱਕ ਹੈ। ਇਹਦੀ ਰਾਜਧਾਨੀ ਮਿਲਾਨ ਹੈ। ਇਟਲੀ ਦੀ ਅਬਾਦੀ ਦਾ ਛੇਵਾਂ ਹਿੱਸਾ ਇੱਥੇ ਰਹਿੰਦਾ ਹੈ ਅਤੇ ਕੁੱਲ ਘਰੇਲੂ ਉਪਜ ਦਾ ਪੰਜਵਾਂ ਹਿੱਸਾ ਇੱਥੇ ਬਣਦਾ ਹੈ ਜਿਸ ਕਰ ਕੇ ਇਹ ਇਟਲੀ ਦਾ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਸਭ ਤੋਂ ਵੱਧ ਪ੍ਰਫੁੱਲਤ ਖੇਤਰ ਅਤੇ ਪੂਰੇ ਯੂਰਪ ਵਿੱਚ ਸਭ ਤੋਂ ਅਮੀਰ ਖੇਤਰਾਂ ਵਿੱਚੋਂ ਇੱਕ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫੋਰਡ ਮੋਟਰ ਕੰਪਨੀ (ਅੰਗਰੇਜ਼ੀ: Ford Motor Company) (ਆਮ ਤੌਰ ਤੇ "ਫੋਰਡ" ਕਹਿੰਦੇ ਹਨ) ਇੱਕ ਅਮਰੀਕੀ ਬਹੁਰਾਸ਼ਟਰੀ ਆਟੋਮੇਟਰ ਹੈ ਜਿਸਦਾ ਮੁਖੀ ਡਾਯਰਬਰਨ, ਮਿਸ਼ੀਗਨ, ਡੈਟਰਾਇਟ ਦੇ ਇੱਕ ਉਪਨਗਰ ਹੈ। ਇਹ ਹੈਨਰੀ ਫੋਰਡ ਦੁਆਰਾ ਸਥਾਪਤ ਕੀਤੀ ਗਈ ਅਤੇ 16 ਜੂਨ, 1903 ਨੂੰ ਸਥਾਪਿਤ ਕੀਤੀ ਗਈ ਸੀ। ਕੰਪਨੀ ਫੋਰਡ ਬ੍ਰਾਂਡ ਦੇ ਤਹਿਤ ਆਟੋਮੋਬਾਈਲਜ਼ ਅਤੇ ਕਮਰਸ਼ੀਅਲ ਵਾਹਨ ਵੇਚਦੀ ਹੈ ਅਤੇ ਲਿੰਕਨ ਬ੍ਰਾਂਡ ਦੇ ਤਹਿਤ ਸਭ ਤੋਂ ਵੱਧ ਲਗਜ਼ਰੀ ਕਾਰਾਂ ਵੇਚਦੀ ਹੈ। ਫੋਰਡ ਕੋਲ ਬ੍ਰਾਜ਼ੀਲੀਅਨ ਐਸਯੂਵੀ ਨਿਰਮਾਤਾ, ਟਰੋਲਰ ਅਤੇ ਆਸਟਰੇਲਿਆਈ ਪ੍ਰਦਰਸ਼ਨ ਕਾਰ ਨਿਰਮਾਤਾ ਐੱਫ ਪੀ ਵੀ ਹੈ। ਅਤੀਤ ਵਿੱਚ, ਇਸ ਨੇ ਟਰੈਕਟਰ ਅਤੇ ਆਟੋਮੋਟਿਵ ਭਾਗ ਵੀ ਤਿਆਰ ਕੀਤੇ ਹਨ। ਫੋਰਡ ਕੋਲ ਯੁਨਾਇਟਿਡ ਕਿੰਗਡਮ ਦੇ ਐਸਟਨ ਮਾਰਟਿਨ ਵਿਚ 8% ਦੀ ਹਿੱਸੇਦਾਰੀ ਹੈ ਅਤੇ ਚੀਨ ਦੇ ਜਿਆਨਿੰਗ ਵਿਚ 49% ਹਿੱਸੇਦਾਰੀ ਹੈ। ਇਸ ਵਿਚ ਕਈ ਸਾਂਝੇ ਉਦਮਾਂ ਹਨ, ਚੀਨ ਵਿਚ ਇਕ (ਚੈਨਨ ਫੋਰਡ), ਤਾਈਵਾਨ (ਫੋਰਡ ਲਿਓ ਹੋ) ਵਿਚ ਇਕ, ਥਾਈਲੈਂਡ ਵਿਚ ਇਕ (ਆਟੋ ਅਲਾਇੰਸ਼ਨ ਥਾਈਲੈਂਡ), ਇਕ ਤੁਰਕੀ (ਫੋਰਡ ਓਟੋਸਨ) ਅਤੇ ਇਕ ਰੂਸ (ਫੋਰਡ ਸੋਲਰਜ਼) )। ਇਹ ਨਿਊਯਾਰਕ ਸਟਾਕ ਐਕਸਚੇਂਜ ਵਿੱਚ ਸੂਚੀਬੱਧ ਹੈ ਅਤੇ ਫੋਰਡ ਪਰਿਵਾਰ ਦੁਆਰਾ ਨਿਯੰਤ੍ਰਿਤ ਕੀਤਾ ਜਾਂਦਾ ਹੈ, ਹਾਲਾਂਕਿ ਉਨ੍ਹਾਂ ਕੋਲ ਘੱਟ ਗਿਣਤੀ ਮਾਲਕੀ ਹੈ (ਪਰ ਜ਼ਿਆਦਾਤਰ ਵੋਟਿੰਗ ਪਾਵਰ ਹੈ)।ਫੋਰਡ ਨੇ ਕਾਰਾਂ ਦੇ ਵੱਡੇ ਪੈਮਾਨੇ ਦੇ ਉਤਪਾਦਾਂ ਅਤੇ ਇੱਕ ਉਦਯੋਗਿਕ ਕਰਮਚਾਰੀਆਂ ਦੇ ਵੱਡੇ ਪੈਮਾਨੇ ਦੇ ਪ੍ਰਬੰਧਨ ਲਈ ਢੰਗਾਂ ਦੀ ਸ਼ੁਰੂਆਤ ਕੀਤੀ ਜੋ ਵਿਸਥਾਰਪੂਰਵਕ ਇੰਜੀਨੀਅਰਿੰਗ ਨਿਰਮਾਣ ਸਿਲਸਿਲੇਜ਼ ਦੀ ਵਰਤੋਂ ਕਰਦੇ ਹੋਏ ਵਿਧਾਨ ਪ੍ਰਣਾਲੀ ਲਾਗੂ ਕਰਦੇ ਹਨ; 1914 ਤਕ, ਇਹ ਵਿਧੀਆਂ ਦੁਨੀਆਂ ਭਰ ਵਿੱਚ ਫੋਰਡਿਸ਼ਮ ਵਜੋਂ ਜਾਣੀਆਂ ਗਈਆਂ ਸਨ।
ਵੈਨੇਤੋ ([ˈveɪnəˌtoʊ] ਜਾਂ [ˈvɛnətoʊ], ਇਤਾਲਵੀ ਉਚਾਰਨ: [ˈvɛːneto], ਜਾਂ ਵਿਨੀਸ਼ਾ, [vɪˈniːʃə] ਲਾਤੀਨੀ: Venetia, ਵੈਨੇਤੀ: Vèneto; ਵੈਨੇਤਸੀਆ-ਯੂਗਾਨੀਆ ਵੀ ਆਖਿਆ ਜਾਂਦਾ ਹੈ) ਇਟਲੀ ਦੇ ਵੀਹ ਖੇਤਰਾਂ ਵਿੱਚੋਂ ਇੱਕ ਹੈ। ਇਹਦੀ ਅਬਾਦੀ ਲਗਭਗ 50 ਲੱਖ ਹੈ ਜਿਸ ਕਰ ਕੇ ਇਹਦਾ ਦਰਜਾ ਇਟਲੀ ਵਿੱਚ ਪੰਜਵਾਂ ਹੈ। ਇਹਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਵੈਨਿਸ ਹੈ।
ਪਵਿੱਤਰ ਮਰੀਅਮ (ਇਬਰਾਨੀ מרים) ਖ਼ੁਦਾਵੰਦ ਯਿਸੂ ਮਸੀਹ ਦੀ ਮਾਂ ਸੀ। ਉਹ ਫ਼ਲਸਤੀਨ ਦੇ ਇਲਾਕੇ ਗਲੀਲ ਦੇ ਸ਼ਹਿਰ ਨਾਸਰਤ ਦੇ ਵਾਸੀ ਸੀ। ਕਿਤਾਬੇ ਮੁਕੱਦਸ [ਬਾਈਬਲ] ਦੇ ਮੁਤਾਬਿਕ ਉਹ ਪਵਿੱਤਰ ਆਤਮਾ ਦੀ ਕੁਦਰਤ ਨਾਲ ਬਿਨਾ ਕਿਸੇ ਇਨਸਾਨੀ ਦਖ਼ਲ ਦੇ ਪੈਰ ਭਾਰੇ ਹੋਏ ਸੀ। ਸੋ ਜਦੋਂ ਉਨ੍ਹਾਂ ਨੇ ਜਬਰਾਈਲ ਫ਼ਰਿਸ਼ਤੇ ਤੋਂ ਸਵਾਲ ਕੀਤਾ ਭਈ 'ਇਹ ਕਿਵੇਂ ਮੁਮਕਿਨ ਹੈ ਕਿਉਂ ਜੋ ਮੈਂ ਮਰਦ ਤੋਂ ਨਾਵਾਕਿਫ਼ ਹਾਂ?' ਤਾਂ ਜਬਰਾਈਲ ਦਾ ਜਵਾਬ ਸੀ: 'ਪਵਿੱਤਰ ਆਤਮਾ ਤੇਰੇ ਉੱਤੇ ਸਾਇਆ ਪਾਵੇਗਾ ਅਤੇ ਤੂੰ ਪੈਰ ਭਾਰੇ ਹੋਵੇਂਗੀ' ਜਿਸ ਉੱਤੇ ਪਵਿੱਤਰ ਮਰੀਅਮ ਨੇ ਆਖਿਆ '"ਵੇਖ ਮੈਂ ਖ਼ੁਦਾਵੰਦ ਦੀ ਦਾਸੀ ਹਾਂ, ਮੇਰੇ ਲਈ ਤੇਰੇ ਕੌਲ ਦੇ ਮੂਜਬ ਹੋਵੇ"। [ਵੇਖੋ ਇੰਜੀਲ ਬਮੁਤਾਬਿਕ ਲੁਕਾ] । ਬਾਈਬਲ ਦੇ ਪੁਰਾਣੇ ਅਹਿਦਨਾਮੇ ਵਿੱਚ ਦਰਜ ਪੇਸ਼ਗੋਈਆਂ ਵਿੱਚ ਵੀ ਕੁਆਰੀ ਤੋਂ ਜਨਮ ਦੀ ਨਿਸ਼ਾਨਦਹੀ ਕੀਤੀ ਗਈ ਹੈ " ਵੇਖੋ ਕੁਆਰੀ ਪੈਰ ਭਾਰੇ ਹੋਵੇਗੀ ਅਤੇ ਮੁੰਡੇ ਨੂੰ ਜਨਮ ਦਏਗੀ ਜਿਹਦਾ ਨਾਂ ਇਮਾਨੁਏਲ [ਤਰਜੁਮਾ ਖ਼ੁਦਾ ਸਾਡੇ ਨਾਲ ਹੈ] ਹੋਵੇਗਾ"। ਇਸ ਵੇਲੇ ਉਹ ਮੁਕੱਦਸ ਯੂਸੁਫ਼ ਨਾਮੇ ਸ਼ਖ਼ਸ ਦੀ ਮੰਗੇਤਰ ਸੀ। ਇਸ ਜੋੜੇ ਦੇ ਸ਼ਾਦੀ ਦੇ ਮਗਰੋਂ ਵੀ ਅੰਤ ਤੋੜੀ ਕੋਈ ਜਿਸਮਾਨੀ ਤਾਲੁਕਾਤ ਨਹੀਂ ਸੀ। ਇਸ ਕਾਰਨ ਪਵਿੱਤਰ ਮਰੀਅਮ ਨੂੰ ਕੁਆਰੀ ਮਰੀਅਮ, ਸਦਾ ਕੁਆਰੀ ਅਤੇ ਹਮੇਸ਼ਾ ਕੁਆਰੀ ਦੇ ਲਕਾਬਾਂ ਤੋਂ ਯਾਦ ਕੀਤਾ ਜਾਂਦਾ ਹੈ।
ਫੀਫਾ ਵਿਸ਼ਵ ਕੱਪ 2006 ਜੋ ਫੁੱਟਵਾਲ ਦਾ 18ਵਾਂ ਵਿਸ਼ਵ ਕੱਪ ਹੈ। ਇਹ ਮਹਾਕੁਭ ਮਿਤੀ 9 ਜੂਨ ਤੋਂ 9 ਜੁਲਾਈ 2006 ਤੱਕ ਜਰਮਨੀ ਵਿੱਚ ਖੇਡਿਆ ਗਿਆ। ਇਹ ਵਿਸ਼ਵ ਕੱਪ ਵਿੱਚ ਛੇ ਮਹਾਂਦੀਪਾਂ ਦੀਆਂ ਇਕੱਤੀ ਅਤੇ ਮਹਿਮਾਨ ਜਰਮਨੀ ਨੇ ਭਾਗ ਲਿਆ। ਇਸ ਵਿਸ਼ਵ ਕੱਪ ਨੂੰ ਇਟਲੀ ਨੇ ਫਾਈਨਲ ਵਿੱਚ ਫਰਾਂਸ ਨੂੰ ਪਨੈਲਟੀ ਸੂਟ ਆਉਟ 5–3 ਨਾਲ ਹਰਾ ਕਿ ਆਪਣੇ ਨਾਮ ਕੀਤਾ ਜੋ ਕਿ ਇਸ ਦੇਸ਼ ਦਾ ਚੋਥਾ ਵਿਸ਼ਵ ਕੱਪ ਸੀ। ਇਸ ਵਿਸ਼ਵ ਕੱਪ ਵਿੱਚ ਜਰਮਨੀ ਨੇ ਪੁਰਤਗਾਲ ਨੂੰ 3–1 ਨਾਲ ਹਰਾ ਕਿ ਤੀਜਾ ਸਥਾਨ ਪੱਕਾ ਕੀਤਾ। ਇਸ ਵਿਸ਼ਵ ਕੱਪ ਨੂੰ ਟੀਵੀ ਦੇ ਇਤਿਹਾਸ ਵਿੱਚ ਸਭ ਤੋਂ ਜ਼ਿਆਦਾ 26.29 ਅਰਬ ਲੋਕਾਂ ਨੇ ਦੇਖਿਆ। ਇਸ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਅੰਗੋਲਾ, ਆਈਵਰੀ ਕੋਸਟ, ਘਾਨਾ, ਸਰਬੀਆ ਅਤੇ ਮੋਂਟੇਨਏਗਰੋ, ਤ੍ਰਿਨੀਦਾਦ ਅਤੇ ਤੋਬਾਗੋ ਅਤੇ ਟੋਗੋ ਦੇਸ਼ਾਂ ਨੇ ਪਹਿਲੀ ਵਾਰ ਭਾਗ ਲਿਆ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਟੂਰਨਾਮੇਂਟ ਦੇ ਵਰਤਮਾਨ ਸਵਰੂਪ ਵਿੱਚ 32 ਦਲ ਭਾਗ ਲੈਂਦੇ ਹਨ ਅਤੇ ਪ੍ਰਤੀਸਪਰਧਾ ਦਾ ਪ੍ਰਬੰਧ ਮੇਜਬਾਨ ਦੇਸ਼ (ਜਾਂ ਦੇਸ਼ਾਂ) ਦੇ ਅੰਦਰ ਫੈਲੇ ਵੱਖਰਾ ਸਥਾਨਾਂ ਉੱਤੇ ਕੀਤਾ ਜਾਂਦਾ ਹੈ। ਇਹ ਮੁਕਾਬਲੇ ਲੱਗਭੱਗ ਇੱਕ ਮਹੀਨੇ ਚੱਲਦੀ ਹੈ ਅਤੇ ਇਸ ਪੜਾਅ ਨੂੰ ਬਹੁਤ ਕਰ ਕੇ ਵਿਸ਼ਵ ਕੱਪ ਦਾ ਫਾਇਨਲ ਕਿਹਾ ਜਾਂਦਾ ਹੈ, ਕਿਉਂਕਿ ਇਸਤੋਂ ਪਹਿਲਾਂ ਇੱਕ ਅਰਹਕ ਪੜਾਅ ਦੇ ਦੌਰਾਨ ਜੋ ਲੱਗਭੱਗ ਤਿੰਨ ਸਾਲਾਂ ਦੀ ਮਿਆਦ ਦਾ ਹੁੰਦਾ ਹੈ ਵੱਖਰਾ ਦਲ ਅੰਤਮ 32 ਵਿੱਚ (ਜਿਸ ਵਿੱਚ ਮੇਜਬਾਨ ਦੇਸ਼ ਸਮਿੱਲਤ ਹੁੰਦਾ ਹੈ), ਪਹੰਚਣ ਲਈ ਦੇ ਲਈ ਵੱਖਰਾ ਮੁਕਾਬਲੀਆਂ ਵਿੱਚ ਭਾਗ ਲੈਂਦੇ ਹਨ। ਫੀਫਾ ਵਿਸ਼ਵ ਕੱਪ ਦੁਨੀਆ ਵਿੱਚ ਸਭ ਤੋਂ ਜਿਆਦਾ ਵੇਖੀ ਜਾਣ ਵਾਲੀ ਖੇਲ ਕਸ਼ਮਕਸ਼ ਹੈ, ਅਤੇ ਇੱਕ ਅਨੁਮਾਨ ਦੇ ਅਨੁਸਾਰ 71.51 ਕਰੋਡ਼ ਲੋਕਾਂ ਨੇ 2006 ਦਾ ਅੰਤਮ ਕਸ਼ਮਕਸ਼ ਵੇਖੀ ਸੀ। ਹੁਣੇ ਤੱਕ ਆਜੋਜਿਤ 19 ਮੁਕਾਬਲੀਆਂ ਵਿੱਚ, ਸੱਤ ਦੇਸ਼ਾਂ ਨੇ ਇਹ ਖਿਤਾਬ ਜਿੱਤੀਆ ਹੈ। ਬ੍ਰਾਜ਼ੀਲ ਹੀ ਇੱਕਮਾਤਰ ਦੇਸ਼ ਹੈ ਜਿਨ੍ਹੇ ਹਰ ਵਿਸ਼ਵ ਕੱਪ ਵਿੱਚ ਭਾਗ ਲਿਆ ਹੈ ਅਤੇ ਇਹ ਖਿਤਾਬ ਪੰਜ ਵਾਰ ਜਿੱਤੀਆ ਹੈ। ਇਟਲੀ ਵਰਤਮਾਨ ਚੈੰਪਿਅਨ ਹਨ ਅਤੇ ਉਸਨੇ ਇਹ ਖਿਤਾਬ ਚਾਰ ਵਾਰ ਜਿੱਤੀਆ ਹੈ, ਜਰਮਨੀ ਨੇ ਤਿੰਨ ਵਾਰ, ਅਰਜਨਟੀਨਾ ਨੇ ਦੋ ਵਾਰ, ਉਰੁਗਵੇ (1930 ਦਾ ਖਿਤਾਬ), ਇੰਗਲੈਂਡ ਅਤੇ ਫ਼ਰਾਂਸ ਨੇ ਇੱਕ ਇੱਕ ਵਾਰ ਇਹ ਖਿਤਾਬ ਜਿੱਤੀਆ ਹੈ। ਸਭ ਤੋਂ ਹਾਲ ਦੇ ਵਿਸ਼ਵ ਕੱਪ ਦਾ ਪ੍ਰਬੰਧ 2006 ਵਿੱਚ ਜਰਮਨੀ ਵਿੱਚ ਕੀਤਾ ਗਿਆ ਸੀ। ਅਗਲਾ ਵਿਸ਼ਵ ਕੱਪ ਦੱਖਣ ਅਫਰੀਕਾ ਵਿੱਚ 11 ਜੂਨ ਵਲੋਂ 11 ਜੁਲਾਈ 2014 ਦਾ ਵਿਸ਼ਵ ਕੱਪ ਬ੍ਰਾਜ਼ੀਲ ਵਿੱਚ ਆਜੋਜਿਤ ਕੀਤਾ ਜਾਵੇਗਾ।
ਓਸਾਕਾ (大阪) ਸੁਣੋ ਜਪਾਨ ਦੇ ਮੁੱਖ ਟਾਪੂ ਹੋਂਸ਼ੂ ਦੇ ਕਾਂਸਾਈ ਖੇਤਰ ਵਿੱਚ ਸਥਿੱਤ ਇੱਕ ਸ਼ਹਿਰ ਹੈ ਜੋ ਸਥਾਨਕ ਖ਼ੁਦਮੁਖ਼ਤਿਆਰੀ ਕਨੂੰਨ ਤਹਿਤ ਇੱਕ ਮਿਥਿਆ ਸ਼ਹਿਰ ਹੈ। ਇਹ ਓਸਾਕਾ ਪ੍ਰੀਫੈਕਟੀ ਦੀ ਰਾਜਧਾਨੀ ਅਤੇ ਕਾਈਹਾਂਸ਼ਿਨ ਮਹਾਂਨਗਰ ਇਲਾਕੇ ਦਾ ਸਭ ਤੋਂ ਵੱਡਾ ਹਿੱਸਾ ਵੀ ਹੈ ਜਿਸ ਵਿੱਚ ਜਪਾਨ ਦੇ ਤਿੰਨ ਪ੍ਰਮੁੱਖ ਸ਼ਹਿਰ ਕਿਓਟੋ, ਓਸਾਕਾ ਅਤੇ ਕੋਬੇ ਸ਼ਾਮਲ ਹਨ। ਇਹ ਓਸਾਕਾ ਖਾੜੀ ਲਾਗੇ ਯੋਦੋ ਦਰਿਆ ਦੇ ਦਹਾਨੇ ਉੱਤੇ ਸਥਿੱਤ ਹੈ। ਅਬਾਦੀ ਪੱਖੋਂ ਟੋਕੀਓ ਅਤੇ ਯੋਕੋਹਾਮਾ ਮਗਰੋਂ ਇਹ ਦੇਸ਼ ਦਾ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ।
ਵਿਸ਼ਵ ਫੁਟਬਾਲ ਕੱਪ ਦਾ ਖ਼ਿਤਾਬ ਜਿੱਤਣ ਵਾਲੇ ਮੁਲਕਾਂ ਦੇ ਨਾਲ ਹੀ ਇਸ ਕੱਪ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾ ਕੇ ਅਤੇ ਸਭ ਤੋਂ ਵੱਧ ਗੋਲ ਦਾਗ਼ ਕੇ ਗੋਲਡਨ ਬਾਲ ਜਾਂ ਸੁਨਿਹਰੀ ਗੇਂਦ ਤੇ ਗੋਲਡਨ ਬੂਟ ਜਾਂ ਸੁਨਿਹਰੀ ਜੁਤਾ ਦਾ ਸਨਮਾਨ ਦਿਤਾ ਜਾਂਦਾ ਹੈ। ਗੋਲਡਨ ਬਾਲ ਤੇ ਗੋਲਡਨ ਬੂਟ ਦੀ ਸ਼ੁਰੂਆਤ ਕਰਨ ਲਈ ਫੁਟਬਾਲ ਦੀ ਸਿਖਰਲੀ ਕੌਮਾਂਤਰੀ ਜਥੇਬੰਦੀ ‘ਫੀਫਾ’ ਦੇ ਸਭ ਤੋਂ ਲੰਬਾ ਸਮਾਂ (33 ਸਾਲ) ਪ੍ਰਧਾਨ ਰਹੇ ਫਰਾਂਸ ‘ਜੂਲਿਸ ਰੀਮੇ’ ਨੂੰ ਸਿਹਰਾ ਜਾਂਦਾ ਹੈ। ਫੀਫਾ ਵਲੋਂ ਹੁਣ ਤੱਕ ਖੇਡੇ ਗਏ 19 ਆਲਮੀ ਫੁਟਬਾਲ ਕੱਪਾਂ ਵਿੱਚ ਜਿਨ੍ਹਾਂ ਫੁਟਬਾਲਰਾਂ ਨੂੰ ਗੋਲਡਨ ਬਾਲ ਅਤੇ ਸੁਨਹਿਰੀ ਬੂਟ ਨਾਲ ਹੇਠ ਲਿਖਿਆਂ ਨੂੰ ਨਿਵਾਜਿਆ ਗਿਆ ਹ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਆਈਸਲੈਂਡ ਜਾਂ ਆਈਸਲੈਂਡ ਦਾ ਗਣਰਾਜ (ਆਈਸਲੈਂਡੀ: Ísland ਜਾਂ Lýðveldið Ísland) ਯੂਰਪ ਵਿੱਚ ਉੱਤਰੀ ਅੰਧ ਮਹਾਂਸਾਗਰ ਵਿੱਚ ਗਰੀਨਲੈਂਡ, ਫਰੋ ਟਾਪੂ-ਸਮੂਹ]] ਅਤੇ ਨਾਰਵੇ ਵਿਚਕਾਰ ਵਸਿਆ ਇੱਕ ਟਾਪੂਨੁਮਾ ਦੇਸ਼ ਹੈ। ਆਈਸਲੈਂਡ ਦਾ ਖੇਤਰਫਲ ਲਗਭਗ ੧,੦੩,੦੦੦ ਵਰਗ ਕਿ.ਮੀ.੨ ਹੈ ਅਤੇ ਅੰਦਾਜ਼ੀ ਅਬਾਦੀ ੩,੧੩,੦੦੦ (੨੦੦੯) ਹੈ। ਇਹ ਯੂਰਪ ਵਿੱਚ ਬਰਤਾਨੀਆ ਤੋਂ ਬਾਅਦ ਦੂਜਾ ਅਤੇ ਸੰਸਾਰ ਵਿੱਚ ੧੮ਵਾਂ ਸਭ ਤੋਂ ਵੱਡਾ ਟਾਪੂ ਹੈ। ਇਸਦੀ ਰਾਜਧਾਨੀ ਰਿਕਯਾਵਿਕ ਅਤੇ ਦੇਸ਼ ਦੀ ਲਗਭਗ ਅੱਧੀ ਅਬਾਦੀ ਇੱਥੇ ਰਹਿੰਦੀ ਹੈ ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜ਼ੀਨੇਦੀਨ ਯਾਜ਼ੀਦ ਜ਼ਿਦਾਨੇ (ਫ਼ਰਾਂਸੀਸੀ ਉਚਾਰਨ: [zinedin zidan], ਜਨਮ 23 ਜੂਨ 1972), ਜਿਸਦਾ ਨਾਂ "ਜ਼ੀਜ਼ੌ" ਵੀ ਹੈ, ਇੱਕ ਫ੍ਰੈਂਚ ਦੇ ਸੇਵਾਮੁਕਤ ਪ੍ਰੋਫੈਸ਼ਨਲ ਫੁਟਬਾਲਰ ਅਤੇ ਰੀਅਲ ਮੈਡਰਿਡ ਦਾ ਵਰਤਮਾਨ ਮੈਨੇਜਰ ਹੈ। ਉਹ ਫਰਾਂਸ ਦੀ ਕੌਮੀ ਟੀਮ, ਕਨੇਸ, ਬਾਰਡੋ, ਜੁਵੇਨਟਸ ਅਤੇ ਰੀਅਲ ਮੈਡਰਿਡ ਲਈ ਹਮਲਾਵਰ ਮਿਡਫੀਲਡਰ ਦੇ ਤੌਰ ਤੇ ਖੇਡੇ। 2004 ਵਿਚ ਯੂਈਐਫਏ ਗੋਲਡਨ ਜੁਬਲੀ ਪੋਲ ਵਿਚ ਪਿਛਲੇ 50 ਸਾਲਾਂ ਤੋਂ ਜਿਦਾਨ ਸਭ ਤੋਂ ਵਧੀਆ ਯੂਰਪੀ ਫੁਟਬਾਲਰ ਚੁਣਿਆ ਗਿਆ ਸੀ। ਉਸ ਨੂੰ ਫੁੱਟਬਾਲ ਦੇ ਸਭ ਤੋਂ ਵੱਡੇ ਖਿਡਾਰੀਆਂ ਵਿਚੋ ਇੱਕ ਮੰਨਿਆ ਜਾਂਦਾ ਹੈ।ਕਲੱਬ ਪੱਧਰ 'ਤੇ, ਲੀਡੀਆ ਸਿਰਲੇਖ ਅਤੇ ਰੀਅਲ ਮੈਡ੍ਰਿਡ ਦੇ ਨਾਲ ਯੂਈਐੱਫਏ ਚੈਂਪੀਅਨਜ਼ ਲੀਗ, ਦੋ ਸੇਰੀ ਏ ਲੀਗ ਚੈਂਪੀਅਨਸ਼ਿਪ ਜੋ ਕਿ ਜੂਵੈਂਟਸ ਅਤੇ ਇਕ ਇੰਟਰ ਕਾਂਟੀਨੈਂਟਲ ਕੱਪ ਅਤੇ ਇਕ ਯੂਈਐਫਏ ਸੁਪਰ ਕੱਪ ਹੈ, ਦੋਵਾਂ ਟੀਮਾਂ ਨਾਲ। ਉਸ ਨੇ 2001 ਵਿੱਚ ਜੁਵੁੰਟਸ ਤੋਂ ਰਿਅਲ ਮੈਡਰਿਡ ਤੱਕ ਦਾ ਟ੍ਰਾਂਸਫਰ ਕੀਤਾ, ਜਿਸ ਨੇ ਵਿਸ਼ਵ ਰਿਕਾਰਡ ਦੀ ਫੀਸ 77.5 ਮਿਲੀਅਨ ਰੱਖੀ। 2002 ਦੇ ਯੂਈਐੱਫਏ (UEFA) ਚੈਂਪੀਅਨਜ਼ ਲੀਗ ਫਾਈਨਲ ਵਿੱਚ ਉਸ ਦਾ ਖੱਬੇ-ਪੱਖ ਵਾਲਾ ਵਿਜੇਤਾ ਇਸ ਮੁਕਾਬਲੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਟੀਚਾ ਮੰਨਿਆ ਜਾਂਦਾ ਹੈ। ਫਰਾਂਸ ਦੇ ਨਾਲ ਅੰਤਰਰਾਸ਼ਟਰੀ ਪੜਾਅ ਉੱਤੇ, ਜਿੰਦਾਾਨੇ ਨੇ 1998 ਫੀਫਾ ਵਰਲਡ ਕੱਪ ਜਿੱਤਿਆ, ਫਾਈਨਲ ਵਿੱਚ ਦੋ ਵਾਰ ਸਕੋਰ ਕਰਕੇ ਅਤੇ ਆਲ-ਸਟਾਰ ਟੀਮ ਦੇ ਨਾਂਅ ਅਤੇ ਯੂਈਐਫਏ ਯੂਰੋ 2000 ਨੂੰ ਉਸ ਦਾ ਨਾਂ ਪਲੇਅਰ ਆਫ ਦ ਟੂਰਨਾਮੈਂਟ ਰੱਖਿਆ ਗਿਆ ਸੀ। ਵਰਲਡ ਕੱਪ ਦੀ ਜਿੱਤ ਨੇ ਉਨ੍ਹਾਂ ਨੂੰ ਫਰਾਂਸ ਵਿੱਚ ਇੱਕ ਰਾਸ਼ਟਰੀ ਹੀਰੋ ਬਣਾਇਆ, ਅਤੇ ਉਨ੍ਹਾਂ ਨੇ 1998 ਵਿੱਚ ਲੈਜਿਅਨ ਡੀ'ਹਿਨੂਰ ਪ੍ਰਾਪਤ ਕੀਤਾ।
ਮਿਲਾਨ (ਅੰਗਰੇਜ਼ੀ /mɨˈlæn/ or ਅਮਰੀਕੀ /mɨˈlɑːn/; ਇਤਾਲਵੀ: Milano [miˈlaːno] ( ਸੁਣੋ); Lombard, Milanese variant: Milan [miˈlã]) ਇਟਲੀ ਦਾ ਦੂਜਾ ਸਭ ਤੋਂ ਵੱਧ ਆਬਾਦੀ ਵਾਲੀ ਸ਼ਹਿਰ ਹੈ ਅਤੇ ਲੋਂਬਾਰਦੀਆ ਇਲਾਕੇ ਦੀ ਰਾਜਧਾਨੀ ਹੈ। ਮੂਲ ਸ਼ਹਿਰ ਦੀ ਆਬਾਦੀ 13 ਲੱਖ ਹੈ ਅਤੇ ਸਾਰੇ ਸ਼ਹਿਰੀ ਇਲਾਕੇ ਦੀ ਕੁੱਲ ਆਬਾਦੀ 50 ਲੱਖ ਹੈ ਜੋ ਕਿ ਸਾਰੇ ਯੂਰਪੀ ਸੰਘ ਵਿੱਚ ਆਬਾਦੀ ਦੇ ਪੱਖ ਤੋਂ 5ਵਾਂ ਸ਼ਹਿਰ ਹੈ। ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਵਿਕਾਸ ਤੋਂ ਬਾਅਦ ਮਿਲਾਨ ਦੇ ਨਾਲ ਲਗਦੇ ਇਲਾਕਿਆਂ ਵਿੱਚ ਆਬਾਦੀ ਬਹੁਤ ਜ਼ਿਆਦਾ ਹੋ ਗਈ ਜਿਸਨੂੰ ਵੱਡਾ ਮਿਲਾਨ ਵੀ ਕਿਹਾ ਜਾਂਦਾ ਹੈ ਅਤੇ ਜਿਸਦੀ ਆਬਾਦੀ 70 ਤੋਂ 100 ਲੱਖ ਹੈ ਅਤੇ ਇਸ ਵਿੱਚ ਮਿਲਾਨ, ਬੇਰਗਾਮੋ, ਕੋਮੋ, ਲੇਚੋ, ਲੋਦੀ, ਮੋਂਸਾ ਤੇ ਬਰੀਆਂਸਾ, ਪਾਵੀਆ, ਵਾਰੇਸੇ ਅਤੇ ਨੋਵਾਰਾ ਸੂਬੇ ਸ਼ਾਮਲ ਹਨ।
ਬੀਜਗਣਿਤ ਜਾਂ ਅਲਜਬਰਾ ਹਿਸਾਬ ਦੀ ਉਹ ਸ਼ਾਖਾ ਹੈ ਜਿਸ ਵਿੱਚ ਅੰਕਾਂ ਦੀ ਥਾਂ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਲਜਬਰਾ ਚਰ ਅਤੇ ਅਚਰ ਰਾਸ਼ੀਆਂ ਦੇ ਸਮੀਕਰਨ ਨੂੰ ਹੱਲ ਕਰਨ ਅਤੇ ਚਰ ਰਾਸ਼ੀਆਂ ਦੇ ਮਾਨ ਉੱਤੇ ਆਧਾਰਿਤ ਹੈ। ਅਲਜਬਰੇ ਦੇ ਵਿਕਾਸ ਦੇ ਫਲਸਰੂਪ ਕੋਆਰਡੀਨੇਟ ਜਮੈਟਰੀ ਅਤੇ ਕੈਲਕੂਲਸ ਦਾ ਵਿਕਾਸ ਹੋਇਆ ਜਿਸਦੇ ਨਾਲ ਹਿਸਾਬ ਦੀ ਉਪਯੋਗਿਤਾ ਬਹੁਤ ਵੱਧ ਗਈ। ਇਸ ਨਾਲ ਵਿਗਿਆਨ ਅਤੇ ਤਕਨੀਕੀ ਦੇ ਵਿਕਾਸ ਨੂੰ ਗਤੀ ਮਿਲੀ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਗੁਆਮ (ਚਮੋਰੋ: Guåhån) ਪੱਛਮੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਸੰਗਠਿਤ ਗ਼ੈਰ-ਸੰਮਿਲਤ ਰਾਜਖੇਤਰ ਹੈ। ਇਹ ਸਥਾਪਤ ਅਸੈਨਿਕ ਸਰਕਾਰ ਵਾਲੇ ਪੰਜ ਅਮਰੀਕੀ ਰਾਜਖੇਤਰਾਂ ਵਿੱਚੋਂ ਇੱਕ ਹੈ। ਇਹ ਸੰਯੁਕਤ ਰਾਸ਼ਟਰ ਦੀ ਅਣ-ਬਸਤੀਕਰਨ ਲਈ ਵਿਸ਼ੇਸ਼ ਕਮੇਟੀ ਵੱਲੋਂ 16 ਗ਼ੈਰ-ਸਵੈ-ਪ੍ਰਸ਼ਾਸਤ ਰਾਜਖੇਤਰਾਂ ਵਿੱਚੋਂ ਇੱਕ ਵਜੋਂ ਸੂਚੀਬੱਧ ਹੈ। ਇਸ ਦੀ ਰਾਜਧਾਨੀ ਹਗਾਤਞਾ (ਪੂਰਵਲਾ ਅਗਾਞਾ) ਹੈ। ਇਹ ਮਰੀਆਨਾ ਟਾਪੂਆਂ ਵਿੱਚੋਂ ਸਭ ਤੋਂ ਵੱਡਾ ਅਤੇ ਦੱਖਣਲਾ ਟਾਪੂ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ। ਇਹ 2011 ਵਿੱਚ 1,613,878 ਦੀ ਅਨੁਮਾਨਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਚੋਖੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੇਮ (game) ਜਾਂ ਬਾਜ਼ੀ, ਤੋਂ ਮੁਰਾਦ ਇੱਕ ਐਸੀ ਵਿਉਂਤਬੱਧ ਜਾਂ ਸੰਰਚਨਾਬੱਧ (structured) ਸਰਗਰਮੀ ਹੈ ਜਿਸ ਨੂੰ ਆਮ ਤੌਰ ਤੇ ਲੁਤਫ਼ ਦੇ ਲਈ ਕੀਤਾ ਜਾਂਦਾ ਹੈ, ਜਦਕਿ ਬਹੁਤ ਵਾਰ ਇਸ ਦੀ ਵਰਤੋਂ ਇੱਕ ਅਧਿਆਪਨ ਦੇ ਔਜ਼ਾਰ ਦੇ ਤੌਰ ਤੇ ਵੀ ਕੀਤੀ ਜਾਂਦੀ ਹੈ। ਖੇਡ ਵਧੇਰੇ ਆਮ ਲਫਜ਼ ਹੈ। ਮਿਸਾਲ ਲਈ ਤਾਸ ਦੀ ਖੇਡ ਵਾਕੰਸ਼ ਵਧੇਰੇ ਵਿਆਪਕ ਵਰਤਾਰੇ ਦਾ ਲਖਾਇਕ ਹੈ, ਜਦਕਿ ਤਾਸ ਦੀ ਬਾਜ਼ੀ ਇੱਕ ਖਾਸ ਸਮੇਂ ਤਾਸ ਦੀ ਖੇਡ ਵਿੱਚ ਇੱਕ ਇਕਾਈ ਦੀ ਲਖਾਇਕ ਹੈ। ਸਤਰੰਜ ਬਾਰੇ ਵੀ ਇਹ ਗੱਲ ਢੁਕਦੀ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,700 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਬਰਾਕ, ਯੂਰਪ ਵਿਚ 16 ਸਦੀ ਦੇ ਅੰਤ ਅਤੇ 18 ਸਦੀ ਦੇ ਸ਼ੁਰੁਆਤ ਵਿੱਚ ਸ਼ੁਰੂ ਹੋਈ ਇੱਕ ਕਲਾਤਮਕ ਸ਼ੈਲੀ ਹੈ. ਇਸ ਨੂੰ ਜ਼ਿਆਦਾਤਰ "ਮੈਨੀਰੀਸਟ ਐਂਡ ਰੋਕੋਕੌ ਯੁੱਗ ਵਿੱਚ ਯੂਰੋਪ ਦੀ ਇੱਕ ਪ੍ਰਭਾਵੀ ਸ਼ੈਲੀ ਦੀ ਰੂਪ ਵਿੱਚ ਪਰਿਭਾਸ਼ਿਤ ਕੀਤੀ ਗਈ ਹੈ, ਇੱਕ ਅਜਿਹੀ ਸ਼ੈਲੀ, ਜਿਸਦਾ ਗਤੀਸ਼ੀਲ ਅੰਦੋਲਨ, ਖੁੱਲ੍ਹੀ ਭਾਵਨਾ ਅਤੇ ਸਵੈ-ਵਿਸ਼ਵਾਸਵਾਦੀ ਅਲਾਮਕਾਰ ਵਿੱਦਿਆ" ਦੇ ਰੂਪ ਵਿੱਚ ਜਾਣਿਆ ਜਾਂਦਾ ਹੈ.ਬਰੋਕ ਸ਼ੈਲੀ ਦੀ ਪ੍ਰਸਿੱਧੀ ਅਤੇ ਸਫਲਤਾ ਨੂੰ ਰੋਮਨ ਕੈਥੋਲਿਕ ਚਰਚ ਦੁਆਰਾ ਉਤਸ਼ਾਹਿਤ ਕੀਤਾ ਗਿਆ, ਜਿਸ ਨੇ ਪ੍ਰੋਟੈਸਟਨ ਸੁਧਾਰ ਦੀ ਪ੍ਰਕਿਰਿਆ ਵਿੱਚ ਕੌਂਸਲ ਓਫ ਟੇਂਟ ਦੇ ਸਮੇ ਇਹ ਫੇਸਲਾ ਲੀਤਾ ਸੀ ਕਿ ਕਲਾ ਨੂੰ ਪ੍ਰ੍ਤੁੱਖ ਅਤੇ ਜਜਬਾਤੀ ਜੁੜਾਵ ਦੇ ਨਾਲ ਧਾਰਮਿਕ ਪਰਿਕ੍ਰਨਾ ਵਿੱਚ ਸੰਚਾਰਿਤ ਕਰਨਾ ਚਾਹਿਦਾ ਹੈ ਅਭਿਜਾਤ ਵਰਗ ਨੇ ਵੀ ਬਰੋਕ ਵਾਸ੍ਤੁਕਲਾ ਦੇ ਨਾਟਕੀ ਸ਼ੇਲੀ ਅਤੇ ਕਲਾ ਦੇ ਆਗਤੁਕਾ ਨੂੰਪ੍ਰਭਾਵਿਤ ਕਰਨ, ਵਿਜੇ ਸ਼ਕਤੀ ਅਤੇ ਨਿਰਤ੍ਰਨ ਨੂੰ ਦਰਸ਼ਾਉਣ ਵਾਲੇ ਮਾਧਿਅਮ ਦੇ ਤੋਰ ਤੇ ਵੇਖਿਆ. ਬਰੋਕ ਮਹਲਾ ਦੇ ਵਰਾਨਡੇ ਦੇ ਮੁਖ ਪਰਿਵੇਸ਼ ਦਵਾਰ ਤੇ, ਸ਼ਾਨਦਾਰ ਪੋੜਿਆ ਅਤੇ ਸਮ੍ਰਿਧੀ ਵਧਾਉਣ ਵਾਲੇ ਕਮਰੇਆ ਦੇ ਆਲੇ ਦੁਆਲੇ ਬਣਾਇਆ ਗਿਆ ਹੈ.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।